ਚਿੱਪ ਵਾਲੇ ਮੀਟਰਾਂ ਦਾ ਡਟ ਕੇ ਵਿਰੋਧ ਕਰਾਂਗੇ: ਸੰਧੂ
ਨਿੱਜੀ ਪੱਤਰ ਪ੍ਰੇਰਕ ਮਖੂ, 9 ਜੂਨ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਕਰਦਿਆਂ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ...
Advertisement
ਨਿੱਜੀ ਪੱਤਰ ਪ੍ਰੇਰਕ
ਮਖੂ, 9 ਜੂਨ
Advertisement
ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਏ ਜਾ ਰਹੇ ਚਿੱਪ ਵਾਲੇ ਮੀਟਰਾਂ ਦਾ ਵਿਰੋਧ ਕਰਦਿਆਂ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਬਿਜਲੀ ਖਪਤਕਾਰਾਂ ਦੇ ਘਰਾਂ ’ਚ ਚਿੱਪ ਵਾਲੇ ਮੀਟਰ ਲਗਾ ਕੇ ਉਨ੍ਹਾਂ ’ਤੇ ਵੱਡਾ ਬੋਝ ਪਾਉਣ ਜਾ ਰਹੀ ਹੈ, ਸਰਕਾਰ ਦੇ ਇਸ ਨਾਦਰਸ਼ਾਹੀ ਫੈਸਲੇ ਦਾ ਜਥੇਬੰਦੀ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਵੱਡੇ -ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ‘ਆਪ’ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਆਮ ਵਰਗ ਦਾ ਮਹਿੰਗਾਈ ਨੇ ਪਹਿਲਾਂ ਹੀ ਲੱਕ ਤੋੜ ਦਿੱਤਾ ਹੈ ਹੁਣ ਸਰਕਾਰ ਵੱਲੋਂ ਚਿੱਪ ਵਾਲੇ ਮੀਟਰ ਲਾ ਕੇ ਆਮ ਲੋਕਾਂ ਦਾ ਗਲਾ ਘੁੱਟਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਪਾਵਰਕੌਮ ਦੇ ਅਧਿਕਾਰੀ ਚਿੱਪ ਵਾਲੇ ਮੀਟਰ ਲਗਾਉਣ ਲਈ ਆਉਣਗੇ ਤਾਂ ਜਥੇਬੰਦੀ ਵੱਲੋਂ ਉਨ੍ਹਾਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
Advertisement
×