ਥਰਮਲ ਕਲੋਨੀ ਵੇਚਣ ਦਾ ਡਟਵਾਂ ਵਿਰੋਧ ਕਰਾਂਗੇ: ਬਬਲੀ ਢਿੱਲੋਂ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਥਰਮਲ ਕਲੋਨੀ ਦੀ ਜ਼ਮੀਨ ਵੇਚਣ ਦੇ ਫ਼ੈਸਲੇ ਦਾ ਅਕਾਲੀ ਦਲ ਡਟਵਾਂ ਵਿਰੋਧ ਕਰੇਗਾ। ਉਨ੍ਹਾਂ ਦੋਸ਼...
Advertisement
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਥਰਮਲ ਕਲੋਨੀ ਦੀ ਜ਼ਮੀਨ ਵੇਚਣ ਦੇ ਫ਼ੈਸਲੇ ਦਾ ਅਕਾਲੀ ਦਲ ਡਟਵਾਂ ਵਿਰੋਧ ਕਰੇਗਾ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਦੀਆਂ ਸਰਕਾਰੀ ਜਾਇਦਾਦਾਂ ਵੇਚ ਕੇ ਦਿੱਲੀ ਦੇ ਆਗੂਆਂ ਦੀ ਆਓ-ਭਗਤ ’ਤੇ ਖਰਚ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਪੈਸੇ ਬਾਹਰ ਲਿਜਾਏ ਜਾ ਰਹੇ ਹਨ। ਬਬਲੀ ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਿਨੋ-ਦਿਨ ਕਰਜ਼ੇ ਵਿੱਚ ਡੁੱਬ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਵਰਕਾਮ ਦੀ ਥਰਮਲ ਕਲੋਨੀ ਨਾਲ ਸਬੰਧਤ 165.67 ਏਕੜ ਜ਼ਮੀਨ ਨੂੰ ਪੁੱਡਾ ਦੇ ਨਾਮ ਤਬਦੀਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸਨੂੰ ਕਦੇ ਵੀ ਮਨਜ਼ੂਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਲੋੜ ਪੈਣ ’ਤੇ ਸੰਘਰਸ਼ ਵੀ ਕੀਤਾ ਜਾਵੇਗਾ ਅਤੇ ਸ਼ਹਿਰ ਵਾਸੀਆਂ ਨੂੰ ਵੀ ਸਖ਼ਤ ਵਿਰੋਧ ਲਈ ਅਪੀਲ ਕੀਤੀ।-ਪੱਤਰ ਪ੍ਰੇਰਕ
Advertisement
Advertisement
