ਹੜ੍ਹ ਪੀੜਤ ਕਿਸਾਨਾਂ ਲਈ ਕਣਕ ਦਾ ਬੀਜ ਭੇਜਿਆ
ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ ਦੀ ਅਗਵਾਈ ਵਿੱਚ 250 ਕੁਇੰਟਲ ਕਣਕ ਦਾ ਬੀਜ ਹੜ੍ਹ ਪੀੜਤ ਇਲਾਕਿਆਂ ਲਈ ਭੇਜਿਆ ਗਿਆ ਹੈ। ਇਹ ਬੀਜ ਅੱਜ ਜਗਜੀਤਪੁਰਾ ਟੌਲ ਪਲਾਜ਼ਾ ਤੋਂ ਅਕਾਲੀਆਂ ਦੇ ਵੱਡੇ ਇਕੱਠ ਨੇ ਰਵਾਨਾ ਕੀਤੇ। ਇਸ ਮੌਕੇ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰ ਵਿਧਾਨ ਸਭਾ ਹਲਕੇ ਨੂੰ 300 ਕੁਇੰਟਲ ਕਣਕ ਦਾ ਬੀਜ ਹੜ੍ਹ ਪੀੜਤ ਇਲਾਕਿਆਂ ਵਿੱਚ ਭੇਜਣ ਦੀ ਡਿਊਟੀ ਲਾਈ ਸੀ। ਇਸ ਹੁਕਮ ਨੂੰ ਮੱਦੇ ਨਜ਼ਰ ਰੱਖਦਿਆਂ ਵਿਧਾਨ ਸਭਾ ਹਲਕਾ ਭਦੌੜ ਵੱਲੋਂ ਢਾਈ ਕੁਇੰਟਲ ਦੀ ਪਹਿਲੀ ਖੇਪ ਅੱਜ ਭੇਜੀ ਗਈ ਹੈ।
ਉਨ੍ਹਾਂ ਇਹ ਵੀ ਕਿਹਾ ਜਦ ਵੀ ਕਦੇ ਪੰਜਾਬ ਜਾਂ ਦੇਸ਼ ਵਿੱਚ ਕੋਈ ਕੁਦਰਤੀ ਆਫ਼ਤ ਆਈ ਤਾਂ ਅਕਾਲੀ ਦਲ ਬਾਦਲ ਹਮੇਸ਼ਾ ਲੋਕਾਂ ਦੀ ਮਦਦ ਲਈ ਪਹਿਲ ਦੇ ਆਧਾਰ ਉਤਰਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪੀੜਤ ਇਲਾਕਿਆਂ ਦਾ ਦੌਰਾ ਕੀਤਾ ਹੈ ਅਤੇ ਕਿਸਾਨਾਂ ਨੂੰ ਆਪਣੇ ਪੱਲਿਓਂ ਕਰੋੜਾਂ ਰੁਪਏ ਦਿੱਤੇ, ਜਦ ਕਿ ਹੋਰ ਪਾਰਟੀਆਂ ਦੇ ਆਗੂ ਪ੍ਰਭਾਵਿਤ ਇਲਾਕਿਆਂ ਵਿੱਚ ਜਾਣ ਤੋਂ ਕੰਨੀ ਕਤਰਾਉਂਦੇ ਸਨ।
ਇਸ ਮੌਕੇ ਬੀਰਇੰਦਰ ਸਿੰਘ ਜੈਲਦਾਰ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਜਸਵੀਰ ਸਿੰਘ ਧੰਮੀ ਸਾਬਕਾ ਪ੍ਰਧਾਨ ਨਗਰ ਕੌਂਸਲ, ਅੰਮ੍ਰਿਤਪਾਲ ਸਿੰਘ ਖਾਲਸਾ ਸਰਕਲ ਪ੍ਰਧਾਨ, ਦਰਸ਼ਨ ਸਿੰਘ ਗਿੱਲ, ਗੁਰਮੇਲ ਸਿੰਘ ਗੋਸਲ, ਜੁਗਰਾਜ ਸਿੰਘ ਨੰਬਰਦਾਰ, ਚਮਕੌਰ ਸਿੰਘ ਸਾਬਕਾ ਸਰਪੰਚ ਭਗਤਪੁਰਾ, ਕਰਮਜੀਤ ਸਿੰਘ ਨੀਟਾ ਜੰਗੀਆਣਾ, ਨਛੱਤਰ ਸਿੰਘ ਗਿੱਲ ਅਤੇ ਹੋਰ ਅਕਾਲੀ ਆਗੂ ਹਾਜ਼ਰ ਸਨ।
