ਹੜ੍ਹ ਪੀੜਤਾਂ ਲਈ ਕਣਕ ਭੇਜੀ
ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਸਾਰੇ ਪ੍ਰੋਗਰਾਮ ਰੱਦ ਕਰਕੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਕਾਰਨ ਆਏ ਹੜ੍ਹਾਂ ਸਦਕਾ ਲੋਕਾਂ ਦੇ ਘਰਾਂ ਵਿੱਚ ਪਿਆ ਸਮਾਨ, ਰਾਸ਼ਨ, ਕੱਪੜੇ, ਤੂੜੀ ਆਦਿ ਸਭ ਤਬਾਹ ਹੋ ਗਿਆ।
ਉਨ੍ਹਾਂ ਕਿਹਾ ਕਿ ਅਜਿਹੀਆਂ ਹਾਲਤਾਂ ਵਿੱਚ ਜਥੇਬੰਦੀ ਵੱਲੋਂ ਪਹਿਲਾਂ ਅਤਿ ਗਰੀਬ ਲੋਕਾਂ ਨੂੰ ਖਾਣ ਲਈ ਕਣਕ ਘਰ-ਘਰ ਪਹੁੰਚਾਈ ਗਈ। ਅੱਜ ਪਸ਼ੂਆਂ ਲਈ ਫੀਡ ਅਤੇ ਤੂੜੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਬਿਸਤਰੇ ਅਤੇ ਪਹਿਨਣ ਵਾਲੇ ਨਵੇਂ ਸੂਟਾਂ ਤੋਂ ਇਲਾਵਾ ਖੇਸ ਤੇ ਕੰਬਲ ਭੇਜੇ ਜਾਣਗੇ। ਇਸ ਤੋਂ ਬਾਅਦ ਜ਼ਮੀਨ ਪੱਧਰੀ ਕਰਨ ਲਈ ਟਰੈਕਟਰ ਭੇਜੇ ਜਾਣਗੇ ਅਤੇ ਜਿੱਥੋਂ ਤੱਕ ਸੰਭਵ ਹੋਇਆ ਕਣਕ ਦਾ ਬੀਜ ਅਤੇ ਬਿਜਾਈ ਲਈ ਟਰੈਕਟਰ ਵੀ ਭੇਜੇ ਜਾਣਗੇ। ਆਗੂਆਂ ਨੇ ਸਮੂਹ ਲੋਕਾਂ ਅਤੇ ਵਿਦੇਸ਼ਾਂ ’ਚ ਗਏ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਟਰੈਕਟਰਾਂ ਵਿੱਚ ਡੀਜ਼ਲ ਪਾਉਣ ਲਈ ਵਿੱਤੀ ਮਦਦ ਕਰਨ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਹੜ੍ਹਾਂ ਨੂੰ ਕੌਮੀ ਆਫ਼ਤ ਮੰਨ ਕੇ ਪੀੜਤ ਲੋਕਾਂ ਦੇ ਹੋਏ ਨੁਕਸਾਨ ਅਤੇ ਮਜ਼ਦੂਰਾਂ ਦੇ ਰੁਜ਼ਗਾਰ ਉਜਾੜੇ ਦੀ ਪੂਰੀ ਭਰਪਾਈ ਕੀਤੀ ਜਾਵੇ।