ਬਾਘਾਪੁਰਾਣਾ ’ਚ ਪਲੰਥਾਂ ’ਚੋਂ 1.90 ਕਰੋੜ ਦੀ ਕਣਕ ਖੁਰਦ-ਬੁਰਦ

ਬਾਘਾਪੁਰਾਣਾ ’ਚ ਪਲੰਥਾਂ ’ਚੋਂ 1.90 ਕਰੋੜ ਦੀ ਕਣਕ ਖੁਰਦ-ਬੁਰਦ

ਬਾਘਾਪੁਰਾਣਾ ਵਿੱਚ ਸਥਿਤ ਗੁਦਾਮ ਦੀ ਝਲਕ। -ਫੋਟੋ: ਚਟਾਨੀ

ਪੱਤਰ ਪ੍ਰੇਰਕ

ਬਾਘਾ ਪੁਰਾਣਾ, 24 ਜੂਨ

ਇੱਥੇ ਬਾਘਾਪੁਰਾਣਾ ਵਿੱਚ ਕਣਕ ਦੇ ਪਲੰਥਾਂ ਵਿੱਚ 1.90 ਕਰੋੜ ਦੀ ਕਣਕ ਨੂੰ ਖੁਰਦ-ਬੁਰਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਕੀਤੀ ਚੈਕਿੰਗ ਮਗਰੋਂ ਸਮਾਧ ਭਾਈ ਕੇਂਦਰ ਦੇ ਨਿਰੀਖਕ ਸਮੇਤ ਦੋ ਜਣਿਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਨੂੰ ਸ਼ਿਕਾਇਤ ਮਿਲੀ ਸੀ ਕਿ ਬਾਘਾ ਪੁਰਾਣਾ ਖੇਤਰ ਵਿੱਚ ਪੈਂਦੇ ਪਲੰਥਾਂ ਵਿੱਚ ਸਰਕਾਰੀ ਕਣਕ ਵਿੱਚੋਂ ਬਹੁਤ ਸਾਰਾ ਅਨਾਜ ਕਥਿਤ ਤੌਰ ’ਤੇ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਵੇਚਿਆ ਗਿਆ ਹੈ ਅਤੇ ਜੇਕਰ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਸੱਚਾਈ ਸਾਹਮਣੇ ਆ ਸਕਦੀ ਹੈ। ਇਸ ਮਗਰੋਂ 17 ਜੂਨ ਨੂੰ ਸਹਾਇਕ ਖ਼ੁਰਾਕ ਅਤੇ ਸਿਵਲ ਸਪਲਾਈਜ਼ ਅਫ਼ਸਰ ਤਰਨ ਤਾਰਨ ਦੀ ਅਗਵਾਈ ਵਾਲੀ ਟੀਮ ਵੱਲੋਂ ਜਾਂਚ ਕੀਤੀ ਗਈ। ਅਨਾਜ ਪਲੰਥਾਂ ਨੂੰ ਸੀਲ ਕਰ ਕੇ ਜਦੋਂ ਜਾਂਚ ਕੀਤੀ ਗਈ ਤਾਂ ਇਸ ਦੌਰਾਨ ਕੁੱਲ 733.32 ਮੀਟਰਿਕ ਟਨ ਕਣਕ ਖੁਰਦ ਬੁਰਦ ਮਿਲੀ, ਜਿਸ ਨਾਲ ਸਰਕਾਰ ਨੂੰ ਲਗਭਗ 1.90 ਕਰੋੜ ਦਾ ਘਾਟਾ ਪਿਆ ਹੈ। ਇਸ ਦੌਰਾਨ ਜ਼ਿਲ੍ਹਾ ਕੰਟਰੋਲਰ ਮੋਗਾ ਵੱਲੋਂ ਇਸ ਸਬੰਧੀ ਜ਼ਿਲ੍ਹਾ ਪੁਲੀਸ ਕਪਤਾਨ ਮੋਗਾ ਨੂੰ ਪੱਤਰ ਲਿਖਿਆ ਗਿਆ ਜਿਸ ਮਗਰੋਂ ਨਿਰੀਖਕ ਚਰਨਜੀਤ ਸਿੰਘ ਅਤੇ ਜਗਰਾਜ ਸਿੰਘ ਵਿਰੁੱਧ ਸਰਕਾਰੀ ਅਨਾਜ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਬਾਕੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All