ਭੁੱਚੋ ਮੰਡੀ ਦਾ ਫਾਇਰ ਸਟੇਸ਼ਨ ਬਣਿਆ ਚਿੱਟਾ ਹਾਥੀ

ਭੁੱਚੋ ਮੰਡੀ ਦਾ ਫਾਇਰ ਸਟੇਸ਼ਨ ਬਣਿਆ ਚਿੱਟਾ ਹਾਥੀ

ਭੁੱਚੋ ਮੰਡੀ ਵਿੱਚ ਖੁੱਲ੍ਹੇ ਅਸਮਾਨ ਹੇਠ ਖੜ੍ਹੀਆਂ ਨਵੀਆਂ ਅੱਗ ਬੁਝਾਊ ਗੱਡੀਆਂ।

ਪਵਨ ਗੋਇਲ

ਭੁੱਚੋ ਮੰਡੀ, 24 ਜੂਨ

ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਭੁੱਚੋ ਮੰਡੀ ਵਿੱਚ 30 ਅਪਰੈਲ ਨੂੰ ਸਥਾਪਤ ਕੀਤੇ ਗਏ ਨਵੇਂ ਫਾਇਰ ਸਟੇਸ਼ਨ ਦੀਆਂ ਦੋਵੇਂ ਨਵੀਂਆਂ ਨਕੋਰ ਗੱਡੀਆਂ ਅੱਜ ਵੀ ਚਿੱਟਾ ਹਾਥੀ ਸਾਬਤ ਹੋ ਰਹੀਆਂ ਹਨ। ਨਗਰ ਕੌਂਸਲ ਵੱਲੋਂ ਇਨ੍ਹਾਂ ਗੱਡੀਆਂ ਨੂੰ ਚਲਾਉਣ ਲਈ ਹਾਲੇ ਤੱਕ ਡਰਾਈਵਰਾਂ ਅਤੇ ਹੋਰ ਅਮਲੇ ਦਾ ਪ੍ਰਬੰਧ ਨਹੀਂ ਹੋ ਸਕਿਆ। ਜਦੋਂ ਇਲਾਕੇ ਵਿੱਚ ਕੋਈ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਲੋਕਾਂ ਨੂੰ ਅੱਗ ਬੁਝਾਉਣ ਲਈ ਅੱਜ ਵੀ ਦੂਜੇ ਫਾਇਰ ਸਟੇਸ਼ਨਾਂ ਤੋਂ ਗੱਡੀਆਂ ਮੰਗਵਾਉਣੀਆਂ ਪੈਂਦੀਆਂ ਹਨ। ਵੀਹ ਕੁ ਦਿਨ ਪਹਿਲਾਂ ਅਜਿਹਾ ਹੋ ਚੁੱਕਿਆ ਹੈ। ਨਗਰ ਕੌਂਸਲ ਨੇ ਲੱਖਾਂ ਰੁਪਇਆਂ ਦੀ ਲਾਗਤ ਵਾਲੀਆਂ ਇਨ੍ਹਾਂ ਗੱਡੀਆਂ ਦੀ ਸੰਭਾਲ ਲਈ ਵੀ ਕੋਈ ਪ੍ਰਬੰਧ ਨਹੀਂ ਕੀਤਾ। ਪਿਛਲੇ ਪੌਣੇ ਦੋ ਮਹੀਨਿਆਂ ਤੋਂ ਦੋਵੇਂ ਗੱਡੀਆਂ ਸੀਵਰੇਜ ਦੇ ਟਰੀਟਮੈਂਟ ਪਲਾਂਟ ਵਿੱਚ ਖੁੱਲ੍ਹੇ ਅਸਮਾਨ ਹੇਠ ਹੀ ਖੜ੍ਹੀਆਂ ਹਨ। ਸ਼ਹਿਰ ਵਾਸੀਆਂ ਨੇ ਸਰਕਾਰ ਅਤੇ ਨਗਰ ਕੌਂਸਲ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਨ੍ਹਾਂ ਗੱਡੀਆਂ ਨੂੰ ਚਲਾਉਣ ਲਈ ਜਲਦੀ ਅਮਲੇ ਦਾ ਪ੍ਰਬੰਧ ਕੀਤਾ ਜਾਵੇ ਅਤੇ ਇਨ੍ਹਾਂ ਦੀ ਸੰਭਾਲ ਲਈ ਸ਼ੈੱਡ ਆਦਿ ਬਣਾਏ ਜਾਣ।

ਕਾਰਜ ਸਾਧਕ ਅਫ਼ਸਰ ਦੀਪਕ ਸੇਤੀਆ ਨੇ ਕਿਹਾ ਕਿ ਫਾਇਰ ਸਟੇਸ਼ਨ ਦੇ ਅਮਲੇ ਅਤੇ ਗੱਡੀਆਂ ਦੇ ਚਾਲਕਾਂ ਲਈ ਸਰਕਾਰ ਨੂੰ ਪੱਤਰ ਲਿਖ ਕੇ ਭੇਜਿਆ ਹੋਇਆ ਹੈ ਅਤੇ ਇਨ੍ਹਾਂ ਦੀ ਸੰਭਾਲ ਲਈ ਵੀ ਜਲਦੀ ਪ੍ਰਬੰਧ ਕਰ ਲਏ ਜਾਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All