ਪੰਜਾਬ ਦੇ ਪਾਣੀਆਂ ’ਤੇ ਡਾਕਾ ਨਹੀਂ ਪੈਣ ਦਿਆਂਗੇ: ਭੱਲਾ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 14 ਮਈ
ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਕੇਂਦਰ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੇ ਯਤਨ ’ਚ ਹੈ, ਪਰ ਪੰਜਾਬ ਸਰਕਾਰ ਅਜਿਹਾ ਹਰਗਿਜ਼ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਨੀਤੀ ਸਦਾ ਪੰਜਾਬ ਵਿਰੋਧੀ ਰਹੀ ਹੈ। ਉਸ ਨੇ ਪਹਿਲਾਂ ਤਿੰਨ ਕਾਲੇ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਦਾ ਯਤਨ ਕੀਤਾ ਅਤੇ ਹੁਣ ਪਾਣੀਆਂ ’ਤੇ ਡਾਕਾ ਮਾਰਨ ਦੀ ਤਾਕ ’ਚ ਹੈ। ਭੱਲਾ ਨੇ ਆਖਿਆ ਕਿ ਕੇਂਦਰ ਸਰਕਾਰ ਹਰਿਆਣੇ ਨੂੰ 8500 ਕਿਊਸਿਕ ਵਾਧੂ ਪਾਣੀ ਦੇਣਾ ਚਾਹੁੰਦੀ ਹੈ, ਪਰ ਪੰਜਾਬ ਕੋਲ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਆਪਣੇ ਸੱਤਾ ਕਾਲ ਸਮੇਂ ਪੰਜਾਬ ਦੇ ਪਾਣੀਆਂ ਦੀ ਲੁੱਟ ਕਰਵਾਉਂਦੀਆਂ ਰਹੀਆਂ ਹਨ ਪਰ ਪਾਣੀ ਦੇ ਮਾਮਲੇ ’ਚ ਕੇਂਦਰ ਦਾ ਪੰਜਾਬ ਨਾਲ ਮਤਰੇਆ ਸਲੂਕ ਬਰਦਾਸ਼ਤ ਤੋਂ ਬਾਹਰੀ ਗੱਲ ਹੈ।
ਇਸ ਮੌਕੇ ਜੰਗਲਾਤ ਵਿਭਾਗ ਦੇ ਚੇਅਰਮੈਨ ਰਾਕੇਸ਼ ਪੁਰੀ, ਕਿੰਦਰਪਾਲ ਕੌਰ, ਜਸਵੰਤ ਸਿੰਘ ਸੋਮਾ, ਹਰਦੇਵ ਸਿੰਘ, ਜਸਕਰਨ ਸਿੰਘ, ਸੁਖਰਾਜ ਸਿੰਘ ਸਰਪੰਚ ਬੱਲੂਆਣਾ, ਲਖਬੀਰ ਸਿੰਘ, ਗੁਰਵਿੰਦਰ ਸਿੰਘ ਡੂੰਮਵਾਲੀ, ਜਗਜੀਤ ਸਿੰਘ ਬਹਿਮਣ ਦੀਵਾਨਾ, ਇੰਦਰਜੀਤ ਸਿੰਘ ਸਰਦਾਰਗੜ੍ਹ, ਕਰਤਾਰ ਸਿੰਘ ਘੁੱਦਾ ਅਤੇ ਜਰਨੈਲ ਸਿੰਘ ਕੋਟਫੱਤਾ ਹਾਜ਼ਰ ਸਨ।