ਪਿੰਡਾਂ ਦੇ ਵਿਕਾਸ ਲਈ ਫੰਡ ਦੀ ਘਾਟ ਨਹੀਂ ਆਉਣ ਦਿਆਂਗੇ: ਸੰਧਵਾਂ
ਬਲਵਿੰਦਰ ਸਿੰਘ ਹਾਲੀ
ਕੋਟਕਪੂਰਾ, 23 ਮਾਰਚ
ਪਿੰਡ ਧੂੜਕੋਟ ਦੀ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਫਿਰਨੀ ਦਾ ਨੀਂਹ ਪੱਥਰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰੱਖਿਆ ਅਤੇ ਇਸ ਨੂੰ ਜਲਦੀ ਹੀ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਦੇ ਰਹੀ ਹੈ ਅਤੇ ਇਸ ਫਿਰਨੀ ਦੇ ਤਿਆਰ ਹੋਣ ਨਾਲ ਲਾਗਲੇ ਕਈ ਪਿੰਡਾਂ ਨੂੰ ਆਵਾਜਾਈ ਵਿੱਚ ਲਾਭ ਪਹੁੰਚੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਆਪਣੇ ਹਲਕੇ ਦੇ ਹਰੇਕ ਪਿੰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਪਿੰਡ ਧੂੜਕੋਟ ਅਤੇ ਨੇੜਲੇ ਪਿੰਡਾਂ ਦੀਆਂ ਪਹੁੰਚੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਸਹਿਯੋਗ ਦੇਣ ਅਤੇ ਆਪਣੇ ਪਿੰਡ ਵਿੱਚ ਨਸ਼ਾਂ ਵੇਚਣ ਵਾਲਿਆਂ ਬਾਰੇ ਪੁਲੀਸ ਨੂੰ ਦੱਸਣ ਤਾਂ ਕਿ ਪੰਜਾਬ ਵਿਚੋਂ ਨਸ਼ਾਂ ਖਤਮ ਕੀਤਾ ਜਾ ਸਕੇ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾਂ ਵੇਚਣ ਵਾਲਿਆਂ ਅਤੇ ਉਨ੍ਹਾਂ ਦੀ ਮਦਦ ਕਰਨ ਵਾਲਿਆਂ ਖ਼ਿਲਾਫ਼ ਮਤੇ ਪਾ ਕੇ ਉਨ੍ਹਾਂ ਦਾ ਬਾਈਕਾਟ ਕਰਨ। ਇਸ ਮੌਕੇ ਰਾਜਵਿੰਦਰ ਸਿੰਘ ਖੋਸਾ ਸੂਬਾ ਮੀਤ ਪ੍ਰਧਾਨ ਬੀਸੀ ਵਿੰਗ, ਗੁਰਮੀਤ ਸਿੰਘ ਬਲਾਕ ਪ੍ਰਧਾਨ, ਜਗਰੂਪ ਸਿੰਘ ਸਰਪੰਚ ਅਤੇ ਸੁਖਜੀਤ ਸਿੰਘ ਸਰਪੰਚ ਵੀ ਮੌਜੂਦ ਸਨ।