ਪੱਤਰ ਪ੍ਰੇਰਕ
ਨਥਾਣਾ, 10 ਮਾਰਚ
ਆਮ ਆਦਮੀ ਪਾਰਟੀ ਦੇ ਨਵੇ ਚੁਣੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਵੱਡੀ ਗਿਣਤੀ ਸਮਰਥਕਾਂ ਨੂੰ ਨਾਲ ਲੈ ਕੇ ਇਸ ਹਲਕੇ ਦੇ ਪਿੰਡਾਂ ਵਿੱਚ ਜੇਤੂ ਰੈਲੀ ਕੱਢੀ ਗਈ ਅਤੇ ਵੋਟਰਾਂ ਦਾ ਧੰਨਵਾਦ ਕੀਤਾ। ਵਿਧਾਨ ਸਭਾ ਹਲਕਾ ਭੁੱਚੋ ਤੋਂ 49664 ਵੋਟਾਂ ਦੇ ਵੱਡੇ ਫਰ਼ਕ ਨਾਲ ਜਿੱਤ ਹਾਸਲ ਕਰਕੇ ਪਿੰਡਾਂ ਦੇ ਲੋਕਾਂ ਨੂੰ ਮਾਸਟਰ ਜਗਸੀਰ ਸਿੰਘ ਨੇ ਭਰੋਸਾ ਦਿੱਤਾ ਕਿ ਚੋਣਾਂ ਤੋ ਪਹਿਲਾਂ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਕੇ ਉਨ੍ਹਾਂ ਨੂੰ ਬੇਲੋੜੀ ਖੱਜਲ ਖੁਆਰੀ ਤੋ ਬਚਾਇਆ ਜਾਵੇਗਾ।