ਜ਼ੋਨ ਪੱਧਰੀ ਖੇਡਾਂ ’ਚ ਵਿਜ਼ਡਮ ਸਕੂਲ ਮੋਹਰੀ
ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ, ਮੁੱਦਕੀ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਰੀਟਾ ਮਹਿਤਾ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੁੱਦਕੀ ਵਿਖੇ ਕਰਵਾਏ ਗਏ ਰੱਸਾਕਸ਼ੀ ਦੇ ਮੁਕਾਬਲਿਆਂ ਵਿੱਚੋਂ ਸਕੂਲ ਦੀ ਅੰਡਰ-19 (ਲੜਕਿਆਂ) ਦੀ ਟੀਮ ਨੇ ਪਹਿਲਾ, ਅੰਡਰ-17 ਅਤੇ 14 ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਬੈਡਮਿੰਟਨ ਦੀ ਅੰਡਰ-19 ਦੇ ਜੋਬਨ ਪ੍ਰੀਤ ਸਿੰਘ ਦੀ ਜ਼ਿਲ੍ਹਾ ਪੱਧਰ ਦੇ ਮੁਕਾਬਲੇ ਲਈ ਚੋਣ ਹੋਈ ਹੈ। ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਵਿੱਚ ਹੋਏ ਵਾਲੀਬਾਲ ਦੇ ਮੁਕਾਬਲੇ ਵਿੱਚ ਸਕੂਲ ਦੀ ਅੰਡਰ-17 ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਇਸ਼ਮੀਤ ਸਿੰਘ, ਗੁਰਕੀਰਤ ਸਿੰਘ ਤੇ ਸੁਖਪ੍ਰੀਤ ਸਿੰਘ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ। ਵਿਜ਼ਡਮ ਇੰਟਰਨੈਸ਼ਨਲ ਪਬਲਿਕ ਸਕੂਲ, ਮੁੱਦਕੀ ਵਿਚ ਹੋਏ ਸ਼ਤਰੰਜ ਦੇ ਮੁਕਾਬਲੇ ਵਿੱਚ ਅੰਡਰ-19 (ਲੜਕਿਆਂ) ਨੇ ਪਹਿਲਾ ਅੰਡਰ-19 (ਲੜਕੀਆਂ) ਨੇ ਦੂਜਾ ਅਤੇ ਅੰਡਰ-14 (ਲੜਕੀਆਂ) ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਸਕੂਲ ਦੀ ਪ੍ਰਬੰਧਕ ਸਮਿਤੀ ਦੀ ਸੁਮਨ ਲਤਾ, ਕਮਲਜੀਤ ਕੌਰ ਰਖਰਾ, ਗੌਤਮ ਸੱਚਰ, ਨਿਤਿਨ ਜੈਨ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਹੈ।