ਰੇਲਗੱਡੀ ਤੋਂ ਡਿੱਗਣ ਕਾਰਨ ਔਰਤ ਦੀ ਮੌਤ
ਸਥਾਨਕ ਆਈ ਟੀ ਆਈ ਪੁਲ ਦੇ ਨੇੜੇ ਬਠਿੰਡਾ-ਪਟਿਆਲਾ ਰੇਲਵੇ ਲਾਈਨ ’ਤੇ ਅੱਜ ਸਵੇਰੇ ਰੇਲਗੱਡੀ ਵਿੱਚੋਂ ਡਿੱਗਣ ਕਾਰਨ ਇੱਕ ਬਿਰਧ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਲਾਈਫ ਸੇਵਿੰਗ ਬ੍ਰਿਗੇਡ ਦੇ ਇੰਚਾਰਜ...
Advertisement
ਸਥਾਨਕ ਆਈ ਟੀ ਆਈ ਪੁਲ ਦੇ ਨੇੜੇ ਬਠਿੰਡਾ-ਪਟਿਆਲਾ ਰੇਲਵੇ ਲਾਈਨ ’ਤੇ ਅੱਜ ਸਵੇਰੇ ਰੇਲਗੱਡੀ ਵਿੱਚੋਂ ਡਿੱਗਣ ਕਾਰਨ ਇੱਕ ਬਿਰਧ ਮਹਿਲਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਲਾਈਫ ਸੇਵਿੰਗ ਬ੍ਰਿਗੇਡ ਦੇ ਇੰਚਾਰਜ ਸੰਦੀਪ ਸਿੰਘ ਗਿੱਲ ਅਤੇ ਉਨ੍ਹਾਂ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ ਤੇ ਰੇਲਵੇ ਪੁਲੀਸ ਨੂੰ ਸੂਚਿਤ ਕੀਤਾ ਗਿਆ।
ਜੀ ਆਰ ਪੀ ਅਧਿਕਾਰੀ ਮੌਕੇ ’ਤੇ ਪਹੁੰਚੇ ਤੇ ਜਾਂਚ ਕੀਤੀ। ਮ੍ਰਿਤਕ ਦੀ ਪਛਾਣ ਗੁਰਮੀਤ ਕੌਰ (64), ਵਸਨੀਕ ਹਾਜੀ ਰਤਨ, ਬਠਿੰਡਾ ਵਜੋਂ ਹੋਈ। ਜਾਣਕਾਰੀ ਅਨੁਸਾਰ ਉਕਤ ਮਹਿਲਾ ਬਠਿੰਡਾ ਰੇਲਵੇ ਸਟੇਸ਼ਨ ਤੋਂ ਲੁਧਿਆਣਾ ਆਪਣੀਆਂ ਧੀਆਂ ਕੋਲ ਜਾਣ ਲਈ ਰਵਾਨਾ ਹੋਈ ਸੀ। ਸਹਾਰਾ ਟੀਮ ਨੇ ਲਾਸ਼ ਸਰਕਾਰੀ ਹਸਪਤਾਲ ਦੀ ਮੋਰਚਰੀ ਭਿਜਵਾ ਦਿੱਤਾ ਹੈ। ਜੀ ਆਰ ਪੀ ਵੱਲੋਂ ਘਟਨਾ ਸਬੰਧੀ ਹੋਰ ਕਾਰਵਾਈ ਜਾਰੀ ਹੈ।
Advertisement
Advertisement
Advertisement
×

