ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਨਸਿਕ ਪ੍ਰੇਸ਼ਾਨੀ ਕਾਰਨ ਔਰਤ ਨੇ ਫਾਹਾ ਲਿਆ

ਅਬੋਹਰ ਦੇ ਨਈ ਆਬਾਦੀ ਗਲੀ ਨੰਬਰ 21 ਦੀ ਰਹਿਣ ਵਾਲੀ ਔਰਤ ਨੇ ਅੱਜ ਦੁਪਹਿਰ ਖੁਦਕੁਸ਼ੀ ਕਰ ਲਈ। ਸਟੇਸ਼ਨ ਨੰਬਰ 2 ਦੀ ਪੁਲੀਸ ਨੇ ਸੰਗਠਨ ਦੇ ਮੈਂਬਰਾਂ ਦੀ ਮਦਦ ਨਾਲ ਉਸ ਦੀ ਲਾਸ਼ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ ਹੈ। ਪਰਿਵਾਰਕ...
Advertisement

ਅਬੋਹਰ ਦੇ ਨਈ ਆਬਾਦੀ ਗਲੀ ਨੰਬਰ 21 ਦੀ ਰਹਿਣ ਵਾਲੀ ਔਰਤ ਨੇ ਅੱਜ ਦੁਪਹਿਰ ਖੁਦਕੁਸ਼ੀ ਕਰ ਲਈ। ਸਟੇਸ਼ਨ ਨੰਬਰ 2 ਦੀ ਪੁਲੀਸ ਨੇ ਸੰਗਠਨ ਦੇ ਮੈਂਬਰਾਂ ਦੀ ਮਦਦ ਨਾਲ ਉਸ ਦੀ ਲਾਸ਼ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ, 32 ਸਾਲਾ ਔਰਤ, ਜਿਸ ਦੀ ਪਛਾਣ ਸੀਮਾ ਵਜੋਂ ਹੋਈ ਹੈ, ਕੁਝ ਸਮੇਂ ਤੋਂ ਮਾਨਸਿਕ ਪ੍ਰੇਸ਼ਾਨੀ ਤੋਂ ਪੀੜਤ ਸੀ, ਜਿਸ ਕਾਰਨ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਣ ‘ਤੇ ਸਟੇਸ਼ਨ ਨੰਬਰ 2 ਦੇ ਏਐੱਸਆਈ ਸੁਖਵਿੰਦਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਪਰਿਵਾਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ। ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਦੀ ਮਦਦ ਨਾਲ, ਪੁਲੀਸ ਨੇ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।

Advertisement
Advertisement
Show comments