ਪੱਤਰ ਪ੍ਰੇਰਕ
ਭੀਖੀ, 17 ਜੂਨ
ਪਿੰਡ ਮੱਤੀ ’ਚ ਝੋਨਾ ਲਵਾਈ ਦੀ ਕੀਮਤ ਤਹਿ ਕਰਨ ਮੌਕੇ ਸਰਪੰਚ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਮੌਜੂਦਾ ਪੰਚ ਦੇ ਪਤੀ ਨੇ ਦਲਿਤ ਔਰਤ ਗੁਰਪ੍ਰੀਤ ਕੌਰ ਦੀ ਕੁੱਟਮਾਰ ਦੇ ਮਾਮਲੇ ’ਚ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪਿੰਡ ਮੱਤੀ ਵਿੱਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਦਲਿਤ ਲਲਕਾਰ ਰੈਲੀ ਕੀਤੀ ਗਈ। ਇਸ ਮੌਕੇ ਐਲਾਨ ਕੀਤਾ ਕਿ ਜੇਕਰ ਮੁਲਜ਼ਮਾਂ ਖ਼ਿਲਾਫ਼ ਪਰਚਾ ਨਾ ਦਰਜ ਕੀਤਾ ਤਾਂ 19 ਜੂਨ ਨੂੰ ਭੀਖੀ ਥਾਣੇ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਭਗਵੰਤ ਸਿੰਘ ਸਮਾਓਂ, ਲਬਿਰੇਸ਼ਨ ਜ਼ਿਲ੍ਹਾ ਆਗੂ ਕਾਮਰੇਡ ਵਿਜੈ ਭੀਖੀ ਨੇ ਕਿਹਾ ਕਿ ਦਲਿਤਾਂ ਉਪਰ ਹੋ ਰਹੇ ਅੱਤਿਆਚਾਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਚਾਇਤ ਵਿੱਚ ਦਲਿਤ ਔਰਤ ਦੀ ਕੁੱਟਮਾਰ ਕਰਨ ਵਾਲਿਆਂ ਨੂੰ ਸਬਕ ਸਿਖਾਕੇ ਹੀ ਦਮ ਲਿਆ ਜਾਵੇਗਾ। ਥਾਣਾ ਭੀਖੀ ਡਿਊਟੀ ਇੰਚਾਰਜ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਕਿਹਾ ਕਿ ਉਕਤ ਮਾਮਲੇ ਦੀ ਜਾਂਚ ਜਾਰੀ ਹੈ, ਜਲਦ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।