ਔਰਤ ਦੀ ਮੌਤ ਦਾ ਮਾਮਲਾ: 16 ਦਿਨਾਂ ਬਾਅਦ ਵੀ ਨਹੀਂ ਹੋਇਆ ਸਸਕਾਰ

ਔਰਤ ਦੀ ਮੌਤ ਦਾ ਮਾਮਲਾ: 16 ਦਿਨਾਂ ਬਾਅਦ ਵੀ ਨਹੀਂ ਹੋਇਆ ਸਸਕਾਰ

ਡੀਸੀ ਦੀ ਰਿਹਾਇਸ਼ ਅੱਗੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ। -ਫੋਟੋ:ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 26 ਅਕਤੂਬਰ

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਮਾਨਸਾ ਦੇ ਦਫ਼ਤਰ ਅਤੇ ਰਿਹਾਇਸ਼ ਅੱਗੇ ਸੰਘਰਸ਼ ਜਾਰੀ ਹੈ। ਜਥੇਬੰਦੀ ਦਾ ਕਹਿਣਾ ਹੈ ਕਿ 9 ਅਕਤੂਬਰ ਨੂੰ ਕਿਸਾਨਾਂ ਦੇ ਧਰਨੇ ਦੌਰਾਨ ਜਿਹੜੀ ਮਾਤਾ ਤੇਜ ਕੌਰ (84) ਦਾ ਦੇਹਾਂਤ ਹੋ ਗਿਆ ਸੀ, ਉਸ ਦੇ ਸਸਕਾਰ ਲਈ ਸਰਕਾਰ ਸਾਹਮਣੇ ਰੱਖੀਆਂ ਮੰਗਾਂ ਤੋਂ ਪੰਜਾਬ ਦੀ ਹਕੂਮਤ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਖਾਂ ਮੀਚ ਰੱਖੀਆਂ ਹਨ। ਯੂਨੀਅਨ ਨੇ ਮੁੜ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਸ਼ਰਤਾਂ ਮੰਨਣ ਤੋਂ ਸਿਵਾਏ ਉਹ ਸਸਕਾਰ ਨਹੀਂ ਕਰਨਗੇ ਅਤੇ ਇਸ ਲਈ ਆਪਣੀ ਜੱਦੋ-ਜਹਿਦ ਕਾਇਮ ਰੱਖਣਗੇ। ਕਿਸਾਨ ਆਗੂ ਜਗਦੇਵ ਸਿੰਘ ਭੈਣੀਬਾਘਾ ਦਾ ਕਹਿਣਾ ਹੈ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਵਿੱਢੀ ਲੜਾਈ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਸ਼ਰਧਾਂਜਲੀਆਂ ਤਾਂ ਭੇਟ ਕੀਤੀਆਂ ਗਈਆਂ ਹਨ ਪਰ ਸ਼ਹੀਦਾਂ ਨੂੰ ਮੁਆਵਜ਼ਾ ਦੇਣ ਤੋਂ ਸਰਕਾਰ ਨੇ ਚੁੱਪ ਧਾਰ ਰੱਖੀ ਹੈ। ਜਥੇਬੰਦਕ ਆਗੂ ਮਹਿੰਦਰ ਸਿੰਘ ਰੁਮਾਣਾ ਨੇ ਕਿਹਾ ਕਿ ਭਾਵੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਕੇਂਦਰ ਖਿਲਾਫ਼ ਘੋਲ ਸੇਧਤ ਕਰਨ ਲਈ ਆਖ ਰਹੇ ਹਨ,ਪਰ ਜਥੇਬੰਦੀ ਵੱਲੋਂ ਘੋਲ ਦੀ ਧਾਰ ਪਹਿਲਾਂ ਹੀ ਮੁੱਖ ਤੌਰ ‘ਤੇ ਕੇਂਦਰ ਭਾਜਪਾ ਸਰਕਾਰ ਅਤੇ ਕਾਰਪੋਰੇਟ ਕੰਪਨੀਆਂ ਦੇ ਕਾਰੋਬਾਰਾਂ ਖਿਲਾਫ਼ ਹੈ। ਇਸ ਮੌਕੇ ਉੱਤਮ ਸਿੰਘ, ਭਾਨ ਸਿੰਘ ਬਰਨਾਲਾ, ਭੋਲਾ ਸਿੰਘ ਮਾਖਾ, ਹਰਿੰਦਰ ਸਿੰਘ ਟੋਨੀ, ਬੱਲਮ ਸਿੰਘ, ਗੁਰਦੀਪ ਸਿੰਘ ਜਵਾਹਰਕੇ, ਜਗਸੀਰ ਸਿੰਘ, ਮਲਕੀਤ ਸਿੰਘ ਕੋਟਧਰਮੂ, ਮਨਪ੍ਰੀਤ ਕੌਰ ਅਤੇ ਬਲਜੀਤ ਕੌਰ ਨੇ ਵੀ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All