DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Women Commission: ਔਰਤਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ: ਗਿੱਲ

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਔਰਤਾਂ ਨਾਲ ਸਬੰਧਤ ਵੱਖ-ਵੱਖ ਸਕੀਮਾਂ ਸਬੰਧੀ ਵੱਖ-ਵੱਖ ਸਾਧਨਾਂ ਰਾਹੀਂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਹ ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਢੱਡੇ ਵਿੱਚ ਔਰਤਾਂ ਨੂੰ ਭਲਾਈ ਸਕੀਮਾਂ ਸਬੰਧੀ...

  • fb
  • twitter
  • whatsapp
  • whatsapp
featured-img featured-img
ਚੇਅਰਪਰਸਨ ਰਾਜ ਲਾਲੀ ਗਿੱਲ ਔਰਤਾਂ ਨੂੰ ਸੰਬੋਧਨ ਕਰਦੇ ਹੋਏ।
Advertisement

ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਔਰਤਾਂ ਨਾਲ ਸਬੰਧਤ ਵੱਖ-ਵੱਖ ਸਕੀਮਾਂ ਸਬੰਧੀ ਵੱਖ-ਵੱਖ ਸਾਧਨਾਂ ਰਾਹੀਂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਹ ਅੱਜ ਬਠਿੰਡਾ ਜ਼ਿਲ੍ਹੇ ਦੇ ਪਿੰਡ ਢੱਡੇ ਵਿੱਚ ਔਰਤਾਂ ਨੂੰ ਭਲਾਈ ਸਕੀਮਾਂ ਸਬੰਧੀ ਜਾਗਰੂਕ ਕਰਨ ਸਬੰਧੀ ਲਾਏ ਕੈਂਪ ਦੌਰਾਨ ਪੁੱਜੇ ਹੋਏ ਸਨ। ਚੇਅਰਪਰਸਨ ਗਿੱਲ ਨੇ ਕਿਹਾ ਕਿ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਲਈ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਕਿਸੇ ਵੀ ਔਰਤ ਨੂੰ ਆਪਣੇ ਬਣਦੇ ਹੱਕ ਮਿਲ ਸਕਣ। ਉਨ੍ਹਾਂ ਨਾਲ ਵਾਈਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਵੀ ਮੌਜੂਦ ਸਨ।

ਇਸ ਮੌਕੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾ ਕਮਿਸ਼ਨ ਹਰ ਜ਼ਿਲ੍ਹੇ ਅੰਦਰ ਜਾ ਕੇ ਔਰਤਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਨਿਬੇੜੇ ਲਈ ਕੰਮ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਜ਼ਿਲ੍ਹਾ ਪੱਧਰ ਉੱਤੇ ਔਰਤਾਂ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਕਈ ਸਮੱਸਿਆਵਾਂ ਦਾ ਮੌਕੇ ਉੱਤੇ ਹੀ ਨਿਬੇੜਾ ਕੀਤਾ ਜਾਂਦਾ ਹੈ।

Advertisement

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਬਠਿੰਡਾ ਪੰਕਜ ਕੁਮਾਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ, ਔਰਤਾਂ ਅਤੇ ਪਰਿਵਾਰਾਂ ਦੀ ਭਲਾਈ ਲਈ ਜ਼ਮੀਨੀ ਪੱਧਰ ’ਤੇ ਮਹੱਤਵਪੂਰਨ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਦੀ ਮੁੱਢਲੀ ਸਿੱਖਿਆ, ਪੋਸ਼ਣ, ਸਿਹਤ ਅਤੇ ਮਹਿਲਾ ਸਸ਼ਕਤੀਕਰਨ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।

Advertisement

ਇਸ ਮੌਕੇ ਸਿਵਿਲ ਤੇ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਆਂਗਣਵਾੜੀ ਵਰਕਰ ਹਾਜ਼ਰ ਸਨ।

Advertisement
×