ਔਰਤਾਂ ਨੂੰ ਜਲਦੀ ਮਿਲਣਗੇ ਹਜ਼ਾਰ ਰੁਪਏ ਪ੍ਰਤੀ ਮਹੀਨਾ: ਅਮੋਲਕ ਸਿੰਘ
ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੁੱਝ ਦਿਨਾਂ ਬਾਅਦ ਔਰਤਾਂ ਨੂੰ 1000 ਰੁਪਏ ਹਰ ਮਹੀਨੇ ਦੇਣਾ ਸ਼ੁਰੂ ਕਰ ਦੇਵੇਗੀ। ਉਨ੍ਹਾਂ ਦੱਸਿਆ ਕਿ ਮਾਰਚ ਵਿੱਚ ਬਜਟ ਸੈਸ਼ਨ ਦੌਰਾਨ...
Advertisement
ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੁੱਝ ਦਿਨਾਂ ਬਾਅਦ ਔਰਤਾਂ ਨੂੰ 1000 ਰੁਪਏ ਹਰ ਮਹੀਨੇ ਦੇਣਾ ਸ਼ੁਰੂ ਕਰ ਦੇਵੇਗੀ।
ਉਨ੍ਹਾਂ ਦੱਸਿਆ ਕਿ ਮਾਰਚ ਵਿੱਚ ਬਜਟ ਸੈਸ਼ਨ ਦੌਰਾਨ ਬਾਕਾਇਦਾ ਇਸ ਯੋਜਨਾ ਲਈ ਰਾਖਵੀਂ ਰਾਸ਼ੀ ਰੱਖ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਦੇ ਹਰ ਪਰਿਵਾਰ ਦਾ 10 ਲੱਖ ਰੁਪਏ ਸਾਲਾਨਾ ਦਾ ਸਿਹਤ ਬੀਮਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਤਕਾਲੀ ਸਰਕਾਰਾਂ ਦੀ ਪ੍ਰੰਪਰਾ ਰਹੀ ਹੈ ਕਿ ਉਹ ਚਾਰ ਸਾਲ ਹੱਥ ’ਤੇ ਹੱਥ ਧਰ ਕੇ ਬੈਠੀਆਂ ਰਹਿੰਦੀਆਂ ਸਨ ਅਤੇ ਚੋਣਾਂ ਤੋਂ ਐਨ ਪਹਿਲਾਂ ਆਖਰੀ ਸਾਲ ’ਚ ਭੋਰਾ ਹੱਥ-ਪੱਲਾ ਹਿਲਾਉਂਦੀਆਂ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਪਹਿਲੇ ਦਿਨ ਤੋਂ ਹੀ ਲੋਕ ਹਿਤਾਂ ਲਈ ਕਾਰਜਸ਼ੀਲ ਹੈ। ਉਨ੍ਹਾਂ ਆਪਣੇ ਹਲਕੇ ਜੈਤੋ ਵਿੱਚ ਰਿਕਾਰਡ ਕੰਮ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਤੋਂ ਫ਼ਤਵਾ ਲੈਣ ਲਈ ਆਪਣਾ ਰਿਪੋਰਟ ਕਾਰਡ ਪੇਸ਼ ਕਰਨਗੇ।
Advertisement
Advertisement
Advertisement
×

