ਲਖਵੀਰ ਸਿੰਘ ਚੀਮਾ
ਟੱਲੇਵਾਲ, 7 ਮਾਰਚ
ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਅੱਠ ਮਾਰਚ ਨੂੰ ਦਿੱਲੀ ਵਿਖੇ ਔਰਤ ਦਿਵਸ ਵਿੱਚ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਸ਼ਾਮਲ ਹੋਣ ਲਈ ਅੱਜ ਬਰਨਾਲਾ ਜ਼ਿਲ੍ਹੇ ਵਿੱਚੋਂ ਔਰਤਾਂ ਦੇ ਵੱਡੇ ਕਾਫਲੇ ਦਿੱਲੀ ਲਈ ਰਵਾਨਾ ਹੋਏ। ਪਿੰਡ ਚੀਮਾ ਤੋਂ ਦਿੱਲੀ ਜਾਣ ਵਾਲੀਆਂ ਔਰਤਾਂ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਕਰਦੀਆਂ ਰਹਿਣਗੀਆਂ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟਿਕਰੀ ਬਾਰਡਰ ’ਤੇ 8 ਮਾਰਚ ਨੂੰ ਮਨਾਏ ਜਾ ਰਹੇ ਔਰਤ ਦਿਵਸ ਵਿੱਚ ਸ਼ਾਮਲ ਹੋਣ ਲਈ ਨੇੜਲੇ ਪਿੰਡ ਬਾਲਦ ਕਲਾਂ ਤੋਂ ਕਿਸਾਨ ਔਰਤਾਂ ਦਾ ਵੱਡਾ ਕਾਫਲਾ ਰਵਾਨਾ ਹੋਇਆ। ਇਸ ਮੌਕੇ ਕਿਸਾਨ ਬੀਬੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਤਿੰਨ ਖੇਤੀ ਕਾਨੂੰਨਾਂ ਰੱਦ ਕਰਨ ਦੀ ਮੰਗ ਕੀਤੀ ।