ਮੁੱਕੇਬਾਜ਼ੀ ’ਚ ਸੋਨੇ ਤੇ ਕਾਂਸੀ ਦੇ ਤਗ਼ਮੇ ਜਿੱਤੇ
ਮੱਧ ਪ੍ਰਦੇਸ਼ ਵਿੱਚ ਹੋਏ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ-2025 ’ਚ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ, ਜੈਮਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਗੋਲਡ ਅਤੇ ਕਾਂਸੀ ਦੇ ਤਗ਼ਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਗੁਰਵੀਰ ਕੌਰ, ਗੁਰਜੋਤ ਕੌਰ ਅਤੇ ਮਹਿਕਦੀਪ ਕੌਰ ਨੇ...
Advertisement
ਮੱਧ ਪ੍ਰਦੇਸ਼ ਵਿੱਚ ਹੋਏ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ-2025 ’ਚ ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ, ਜੈਮਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਗੋਲਡ ਅਤੇ ਕਾਂਸੀ ਦੇ ਤਗ਼ਮੇ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ ਹੈ। ਗੁਰਵੀਰ ਕੌਰ, ਗੁਰਜੋਤ ਕੌਰ ਅਤੇ ਮਹਿਕਦੀਪ ਕੌਰ ਨੇ ਸੋਨ ਤਗ਼ਮੇ ਜਿੱਤ ਕੇ ਕਾਮਯਾਬੀ ਹਾਸਲ ਕੀਤੀ। ਆਇਨਤਨੂਰ ਕੌਰ ਅਤੇ ਅਰਸ਼ਦੀਪ ਕੌਰ ਗੁਰਜੰਟ ਸਿੰਘ ਨੇ ਸ਼ਾਨਦਾਰ ਮੁਕਾਬਲੇ ਦੌਰਾਨ ਕਾਂਸੀ ਦਾ ਤਗ਼ਮਾ ਜਿੱਤਿਆ। ਸਕੂਲ ਵਿੱਚ ਖਿਡਾਰੀਆਂ ਦੀ ਵਾਪਸੀ ’ਤੇ ਫੁੱਲ ਮਾਲਾਵਾਂ ਨਾਲ ਸਵਾਗਤ ਕੀਤਾ।
Advertisement
Advertisement