ਕਾਵਿ-ਉਚਾਰਣ ਮੁਕਾਬਲੇ ਵਿੱਚ ਤੀਜਾ ਸਥਾਨ ਮੱਲਿਆ
ਯੂਨੀਵਰਸਿਟੀ ਕਾਲਜ ਜੈਤੋ ਦੀ ਬੀ ਐੱਸ ਸੀ ਭਾਗ ਦੂਜਾ ਦੀ ਵਿਦਿਆਰਥਣ ਸੰਦੀਪ ਕੌਰ ਨੇ ਅੰਤਰ-ਜ਼ੋਨਲ ਯੂਥ ਫ਼ੈਸਟੀਵਲ ਵਿੱਚ ਹਿੱਸਾ ਲੈਂਦਿਆਂ, ਕਾਵਿ-ਉਚਾਰਣ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਹੋਏ ਇਸ ਮੁਕਾਬਲੇ ਵਿੱਚ ਸੰਦੀਪ ਕੌਰ ਨੇ ਡਾ....
Advertisement
ਯੂਨੀਵਰਸਿਟੀ ਕਾਲਜ ਜੈਤੋ ਦੀ ਬੀ ਐੱਸ ਸੀ ਭਾਗ ਦੂਜਾ ਦੀ ਵਿਦਿਆਰਥਣ ਸੰਦੀਪ ਕੌਰ ਨੇ ਅੰਤਰ-ਜ਼ੋਨਲ ਯੂਥ ਫ਼ੈਸਟੀਵਲ ਵਿੱਚ ਹਿੱਸਾ ਲੈਂਦਿਆਂ, ਕਾਵਿ-ਉਚਾਰਣ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਹੋਏ ਇਸ ਮੁਕਾਬਲੇ ਵਿੱਚ ਸੰਦੀਪ ਕੌਰ ਨੇ ਡਾ. ਆਤਮ ਰਾਹੀ ਦੀ ਕਵਿਤਾ ‘ਅੱਟਣਾਂ ਦੀ ਗਾਥਾ’ ਪੇਸ਼ ਕੀਤੀ। ਇਸ ਤੋਂ ਪਹਿਲਾਂ ਜ਼ੋਨਲ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰਕੇ ਅੰਤਰ-ਜ਼ੋਨਲ ਪੱਧਰ ’ਤੇ ਹਿੱਸਾ ਲੈਣ ਦੇ ਯੋਗ ਬਣਨ ਵਾਲੀ ਇਸ ਵਿਦਿਆਰਥਣ ਦੀ ਤਿਆਰੀ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਪ੍ਰਧਿਆਪਕਾ ਪ੍ਰੋ. ਗੁਰਜੀਤ ਕੌਰ ਵੱਲੋਂ ਕਰਵਾਈ ਗਈ ਅਤੇ ਪ੍ਰਬੰਧਕੀ ਸਹਿਯੋਗ ਯੂਥ ਕੋਆਰਡੀਨੇਟਰ ਡਾ. ਸੁਭਾਸ਼ ਚੰਦਰ, ਪ੍ਰੋ. ਅਮਨਦੀਪ ਕੌਰ ਅਤੇ ਪ੍ਰੋ. ਸੀਮਾ ਨੇ ਦਿੱਤਾ।
Advertisement
Advertisement
Advertisement
×

