ਬੇਸਬਾਲ ਵਿੱਚ ਚਾਂਦੀ ਦੇ ਦੋ ਤਗ਼ਮੇ ਜਿੱਤੇ
ਲੁਧਿਆਣਾ ਵਿੱਚ ਹੋਈ 13ਵੀਂ ਜੂਨੀਅਰ ਪੰਜਾਬ ਸਟੇਟ ਬੇਸਬਾਲ ਚੈਂਪੀਅਨਸ਼ਿਪ ਵਿੱਚ ਐੱਸ ਐੱਸ ਐੱਮ ਸਕੂਲ ਕੱਸੋਆਣਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਨੁਮਾਇਦਗੀ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ। ਲੜਕੀਆਂ ਦੀ ਟੀਮ ਨੇ ਫਾਈਨਲ ਮੈਚ ਵਿੱਚ ਲੁਧਿਆਣਾ ਟੀਮ ਨਾਲ ਵਧੀਆ ਖੇਡ...
Advertisement
ਲੁਧਿਆਣਾ ਵਿੱਚ ਹੋਈ 13ਵੀਂ ਜੂਨੀਅਰ ਪੰਜਾਬ ਸਟੇਟ ਬੇਸਬਾਲ ਚੈਂਪੀਅਨਸ਼ਿਪ ਵਿੱਚ ਐੱਸ ਐੱਸ ਐੱਮ ਸਕੂਲ ਕੱਸੋਆਣਾ ਦੇ ਖਿਡਾਰੀਆਂ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਨੁਮਾਇਦਗੀ ਕਰਦਿਆਂ ਚਾਂਦੀ ਦਾ ਤਗ਼ਮਾ ਜਿੱਤਿਆ। ਲੜਕੀਆਂ ਦੀ ਟੀਮ ਨੇ ਫਾਈਨਲ ਮੈਚ ਵਿੱਚ ਲੁਧਿਆਣਾ ਟੀਮ ਨਾਲ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੰਜਾਬ ਪੱਧਰ ’ਤੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕਿਆਂ ਦੀ ਟੀਮ ਨੇ ਫਾਈਨਲ ਮੈਚ ਸੰਗਰੂਰ ਨਾਲ ਖੇਡਦਿਆਂ 1-0 ਤੇ ਹਰਾ ਕੇ ਦੂਸਰਾ ਸਥਾਨ ਹਾਸਲ ਕੀਤਾ। ਸਕੂਲ ਦੇ ਚੇਅਰਮੈਨ ਕੰਵਲਜੀਤ ਸਿੰਘ ਗਿੱਲ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਸਰਵੋਤਮ ਖਿਡਾਰੀਆਂ ਵਿੱਚ ਸਿਮਰਨਪ੍ਰੀਤ ਕੌਰ ਅਤੇ ਨਵਦੀਪ ਸਿੰਘ ਚੁਣੇ ਗਏ ਹਨ। ਇਸ ਦੌਰਾਨ ਪ੍ਰਿੰਸੀਪਲ ਰਵਿੰਦਰ ਸਿੰਘ ਕੋਹਲੀ ਨੇ ਸਾਰੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ।
Advertisement
Advertisement