ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ,ਪੰਜਾਬ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਦੀਆਂ ਆਮ ਚੋਣਾਂ ਜਲਦ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 15 ਅਕਤੂਬਰ ਨੂੰ ਵੋਟਰਾਂ ਦੀ ਯੋਗਤਾ ਆਧਾਰ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ 11 ਅਕਤੂਬਰ ਤੋਂ 17 ਅਕਤੂਬਰ ਤੱਕ ਦਾਅਵੇ ਤੇ ਇਤਰਾਜ ਦਰਜ਼ ਕਰਵਾਏ ਜਾ ਸਕਣਗੇ, ਜਦੋਂ ਕਿ ਦਾਅਵੇ ਤੇ ਇਤਰਾਜ਼ਾਂ ਦਾ ਨਿਬੇੜਾ 23 ਅਕਤੂਬਰ ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 24 ਅਕਤੂਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।