ਅਨਾਜ ਮੰਡੀ ’ਚ ਕਰੰਟ ਲੱਗਣ ਕਾਰਨ ਮਜ਼ਦੂਰ ਦੀ ਮੌਤ
ਇਥੋਂ ਦੀ ਦਾਣਾ ਮੰਡੀ ’ਚ ਮਜ਼ਦੂਰੀ ਦਾ ਕੰਮ ਕਰਦੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਵਜੋਂ ਹੋਈ ਹੈ ਜਿਸ ਦੀ ਦੇਹ ਪੋਸਟਮਾਰਟਮ ਮਗਰੋਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ...
Advertisement
ਇਥੋਂ ਦੀ ਦਾਣਾ ਮੰਡੀ ’ਚ ਮਜ਼ਦੂਰੀ ਦਾ ਕੰਮ ਕਰਦੇ ਇਕ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ ਵਜੋਂ ਹੋਈ ਹੈ ਜਿਸ ਦੀ ਦੇਹ ਪੋਸਟਮਾਰਟਮ ਮਗਰੋਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਵਿਨੋਦ ਕੁਮਾਰ ਮੰਡੀ ਵਿੱਚ ਮਜ਼ਦੂਰੀ ਦਾ ਕੰਮ ਕਰਦਾ ਸੀ। ਦੱਸਿਆ ਗਿਆ ਹੈ ਕਿ ਉਹ ਮੰਡੀ ’ਚ ਸਥਿਤ ਇਕ ਮੰਦਰ ’ਤੇ ਝੰਡਾ ਚੜ੍ਹਾ ਰਿਹਾ ਸੀ ਤਾਂ ਇਸ ਦੌਰਾਨ ਝੰਡੇ ਵਾਲੀ ਪਾਈ ਇਕ ਬਿਜਲੀ ਦੀ ਤਾਰ ਨਾਲ ਲੱਗ ਗਈ ਜਿਸ ਕਾਰਨ ਉਸ ਨੂੰ ਜ਼ੋਰਦਾਰ ਕਰੰਟ ਦਾ ਝਟਕਾ ਲੱਗਿਆ ਤੇ ਉਹ ਹੇਠਾਂ ਡਿੱਗ ਪਿਆ ਜਿਸ ਕਾਰਨ ਉਸ ਦੇ ਸਿਰ ’ਚ ਹੋਰ ਵੀ ਗੰਭੀਰ ਸੱਟਾਂ ਲੱਗੀਆਂ। ਤੁਰੰਤ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Advertisement
Advertisement
×