ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਡੇਰਾ ਬਾਬਾ ਇੰਦਰਦਾਸ ਨੇੜੇ ਵਾਪਰੇ ਸੜਕ ਹਾਦਸੇ ’ਚ ਇੱਕ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੇ ਛੋਟੇ ਭਰਾ ਬੱਬੀ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਪੁੱਤਰ ਆਤਮਾ ਸਿੰਘ ਆਪਣੇ ਸਾਥੀ ਹਾਕਮ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਢਿੱਲਵਾਂ ਨਾਲ ਮੋਟਰਸਾਈਕਲ ’ਤੇ ਰਾਮਪੁਰਾ ਤੋਂ ਦਵਾਈ ਲੈਣ ਲਈ ਜਾ ਰਿਹਾ ਸੀ। ਜਦੋਂ ਉਹ ਬਾਬਾ ਇੰਦਰਦਾਸ ਡੇਰੇ ਨੇੜੇ ਪੁੱਜੇ ਤਾਂ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਗੁਰਮੀਤ ਸਿੰਘ ਦੀ ਮੌਕੇ ’ਤੇ ਹੀ ਮੋਤ ਹੋ ਗਈ ਜਦਕਿ ਹਾਕਮ ਸਿੰਘ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਮਿਨੀ ਸਹਾਰਾ ਕਲੱਬ ਦੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਦੇਖਦਿਆਂ ਏਮਜ਼ ਹਸਪਤਾਲ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ। ਇਸ ਹਾਦਸੇ ’ਚ ਮੋਟਰਸਾਈਕਲ ਕਾਫ਼ੀ ਨੁਕਸਾਨਿਆ ਗਿਆ ਹੈ ਜਦਕਿ ਅਣਪਛਾਤਾ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਬੰਤ ਸਿੰਘ ਅਤੇ ਪੁਲੀਸ ਚੌਕੀ ਤਪਾ ਤੋਂ ਥਾਣੇਦਾਰ ਸਤਿਗੁਰ ਸਿੰਘ ਅਤੇ ਕਾਂਸਟੇਬਲ ਗੁਰਮੇਲ ਸਿੰਘ ਨੇ ਘਟਨਾ ਥਾਂ ’ਤੇ ਪਹੁੰਚ ਕੇ ਗੁਰਮੀਤ ਸਿੰਘ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਬਰਨਾਲਾ ਭਿਜਵਾਇਆ। ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਮੌਕੇ ’ਤੇ ਪਹੁੰਚੇ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
×

