ਕਾਮਿਆਂ ਵੱਲੋਂ ਕਾਲੇ ਬਿੱਲੇ ਲਾ ਕੇ ਪ੍ਰਦਰਸ਼ਨ
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਗੈਰ-ਅਧਿਆਪਨ ਕਰਮਚਾਰੀਆਂ ਨੇ ਅੱਜ ਕਾਲਜ ਪ੍ਰਸ਼ਾਸਨ ਵਿਰੁੱਧ ਕਾਲੇ ਬਿੱਲੇ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਕਰਮਚਾਰੀਆਂ ਦਾ ਕਹਿਣਾ ਹੈ ਕਿ 1 ਜੁਲਾਈ 2021 ਤੋਂ ਸਤੰਬਰ 2022 ਤੱਕ ਦੇ ਸੋਧੀ ਤਨਖਾਹ ਦੇ ਬਕਾਏ ਅਦਾ ਨਹੀਂ...
Advertisement
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਗੈਰ-ਅਧਿਆਪਨ ਕਰਮਚਾਰੀਆਂ ਨੇ ਅੱਜ ਕਾਲਜ ਪ੍ਰਸ਼ਾਸਨ ਵਿਰੁੱਧ ਕਾਲੇ ਬਿੱਲੇ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਕਰਮਚਾਰੀਆਂ ਦਾ ਕਹਿਣਾ ਹੈ ਕਿ 1 ਜੁਲਾਈ 2021 ਤੋਂ ਸਤੰਬਰ 2022 ਤੱਕ ਦੇ ਸੋਧੀ ਤਨਖਾਹ ਦੇ ਬਕਾਏ ਅਦਾ ਨਹੀਂ ਕੀਤੇ ਗਏ, ਜਿਸ ਕਾਰਨ ਉਨ੍ਹਾਂ ਦੀ ਵਿੱਤੀ ਹਾਲਤ ਬਹੁਤ ਪਤਲੀ ਹੋ ਚੁੱਕੀ ਹੈ। ਐਸੋਸੀਏਸ਼ਨ ਦੇ ਪ੍ਰਧਾਨ ਜਗਮੀਤ ਸਿੰਘ ਅਤੇ ਪ੍ਰੈਸ ਸੈਕਟਰੀ ਇੰਜ. ਜਗਦੀਪ ਸਿੰਘ ਮਾਂਗਟ ਨੇ ਦੱਸਿਆ ਕਿ ਜੇ ਪ੍ਰਸ਼ਾਸਨ ਵੱਲੋਂ ਜਲਦੀ ਬਕਾਇਆ ਰਕਮ ਜਾਰੀ ਨਾ ਕੀਤੀ ਗਈ ਤਾਂ ਐਸੋਸੀਏਸ਼ਨ ਮਜਬੂਰ ਹੋ ਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ।
Advertisement
Advertisement