DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

workers protest: ਹਾਕਮਾਂ ਨੇ ਗਰੀਬ ਬੇਰੁਜ਼ਗਾਰ ਬਣਾ ਕੇ ਨਸ਼ੇ ’ਚ ਡੋਬੇ: ਸਮਾਓਂ

ਮਜ਼ਦੂਰ ਮੁਕਤੀ ਮੋਰਚਾ ਅਜ਼ਾਦ ਨੇ ਮਾਨਸਾ ’ਚ ਮਜ਼ਦੂਰ ਅਧਿਕਾਰ ਰੈਲੀ ਕੀਤੀ

  • fb
  • twitter
  • whatsapp
  • whatsapp
featured-img featured-img
ਮਾਨਸਾ ਵਿੱਚ ਮਜ਼ਦੂਰ ਅਧਿਕਾਰ ਰੈਲੀ ਨੂੰ ਸੰਬੋਧਨ ਕਰਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ। -ਫੋਟੋ: ਸੁਰੇਸ਼
Advertisement
ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਸੱਤਾਧਾਰੀ ਹਾਕਮ ਮੰਨੂ ਸਮ੍ਰਿਤੀ ਤਹਿਤ ਗਰੀਬਾਂ ਨੂੰ ਬੇਰੁਜ਼ਗਾਰ ਕਰ ਕੇ ਨਸ਼ਿਆਂ ’ਚ ਡੋਬ ਰਹੇ ਹਨ। ਉਹ ਅੱਜ ਇਥੇ ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿਖੇ ਜਥੇਬੰਦੀ ਵੱਲੋਂ ਕੀਤੀ ਮਜ਼ਦੂਰ ਅਧਿਕਾਰ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਮਜ਼ਦੂਰ ਰੈਲੀ ਵਿਚ ਮਜ਼ਦੂਰਾਂ ਦੇ ਰੁਜ਼ਗਾਰ ਫੰਡ ਜਾਰੀ ਕਰਨ ਅਤੇ ਮਹਾਰਾਸ਼ਟਰ ’ਚ ਲਾਗੂ ਮਥਾੜੀ ਐਕਟ ਦੀ ਤਰਜ਼ ’ਤੇ ਪੰਜਾਬ ਅੰਦਰ ਵੀ ਹਰ ਵਰਗ ਦੇ ਮਜ਼ਦੂਰਾਂ ਦੀ ਸਮਾਜਿਕ ਸੁਰੱਖਿਆ ਦਾ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ ਗਈ। ਰੈਲੀ ਦੌਰਾਨ ਪੰਜਾਬ ਦੀਆਂ ਪੰਜ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ 29 ਨਵੰਬਰ ਨੂੰ ਸੰਗਰੂਰ ਵਿੱਚ ਸੂਬਾ ਪੱਧਰੀ ਮਜ਼ਦੂਰ ਕਿਰਤੀ ਮਹਾਂਪੰਚਾਇਤ ਕਰਨ ਦਾ ਐਲਾਨ ਕੀਤਾ।

ਜਥੇਬੰਦੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਸੂਬੇ ਵਿਚਲੀ ਭਗਵੰਤ ਸਿੰਘ ਮਾਨ ਦੀ ਸਰਕਾਰ ਲੋੜਵੰਦਾਂ ਨੂੰ ਬੇਰੁਜ਼ਗਾਰ ਕਰ ਕੇ ਨਸ਼ਿਆਂ ’ਚ ਡੋਬ ਰਹੀ ਹੈ। ਇਸ ਨਸ਼ੇ ਦੀ ਜਹਿਮਤ ਨਾਲ ਹੁਣ ਤੱਕ ਹਜ਼ਾਰਾਂ ਦੀ ਗਿਣਤੀ ’ਚ ਮਾਵਾਂ ਦੇ ਪੁੱਤ, ਸਿਰਾਂ ਦੇ ਸਾਈਂ ਅਤੇ ਭੈਣਾਂ ਦੇ ਭਰਾ ਇਸ ਦੀ ਭੇਟ ਚੜ੍ਹ ਚੁੱਕੇ ਹਨ।

Advertisement

ਭਾਈ ਲਾਲੋ ਮੰਚ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਤਰਸੇਮ ਜੋਧਾ ਨੇ ਕਿਹਾ ਕਿ 2027 ਵਿੱਚ ਸੱਤਾ ’ਚ ਆਉਣ ਦੀ ਤਿਆਰੀ ਕਰ ਰਹੀਆਂ ਰਵਾਇਤੀ ਪਾਰਟੀਆਂ ਕੋਲ ਮਜ਼ਦੂਰਾਂ ਤੇ ਨੌਜਵਾਨਾਂ ਦੇ ਪੱਕੇ ਰੁਜ਼ਗਾਰ ਲਈ ਕੋਈ ਨੀਤੀ ਨਹੀਂ ਹੈ। ਅੱਜ ਨਸ਼ਿਆਂ ਦੇ ਮੁੱਦੇ ’ਤੇ ਸਿਆਸਤ ਕਰ ਰਹੇ ਕਥਿਤ ਭ੍ਰਿਸ਼ਟ ਆਗੂ ਹੀ ਚਿੱਟੇ ਨਾਲ ਮਰ ਰਹੇ ਨੌਜਵਾਨਾਂ ਦੀ ਮੌਤਾਂ ਲਈ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਮਗਨਰੇਗਾ ਦੀ ਥਾਂ ਲਿਆਂਦੇ ’ਜੀ ਰਾਮ ਜੀ’ ਕਾਨੂੰਨ ਦੇ ਤਹਿਤ ਮਜ਼ਦੂਰਾਂ ਨੂੰ ਰੁਜ਼ਗਾਰ ਗਰੰਟੀ ਹੱਕ ’ਚੋ ਬਾਹਰ ਕਰਨ ਲਈ ਕੇਂਦਰ ਸਰਕਾਰ ਨਵੀ ਤੋਂ ਨਵੀਂ ਸ਼ਰਤ ਲਾ ਰਹੀ ਹੈ। ਨਵੀਂ ਐਪ ਸ਼ਰਤ ਨਾਲ ਗਰੁੱਪ ਹਾਜ਼ਰੀ ਫੋਟੋ ਦੀ ਥਾਂ ਹੁਣ ਅੱਖਾਂ ਦੀ ਫੋਟੋ ਦੀ ਸ਼ਰਤ ਨਾਲ ਮਜ਼ਦੂਰਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ ਭਲਾਈ ਬੋਰਡ ਦਾ ਪੈਸਾ ਔਰਤਾਂ ਦੇ ਖਾਤਿਆਂ ਵਿਚ ਪਾ ਕੇ ਭਗਵੰਤ ਮਾਨ ਨੇ ਮਜ਼ਦੂਰਾਂ ਨਾਲ ਸਭ ਤੋਂ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਨਾ ਮੋਦੀ ਵਾਲੇ ਚੰਗੇ ਦਿਨ ਆਏ ਅਤੇ ਨਾ ਹੀ ਭਗਵੰਤ ਮਾਨ ਦਾ ਰੰਗਲਾ ਪੰਜਾਬ ਬਣਿਆ।

Advertisement

ਇਸ ਮੌਕੇ ਨਿੱਕਾ ਸਿੰਘ ਬਹਾਦਰਪੁਰ, ਸੁਖਵਿੰਦਰ ਸਿੰਘ,ਮਨਜੀਤ ਕੌਰ ਜੋਗਾ, ਤਰਸੇਮ ਸਿੰਘ ਖਾਲਸਾ ਬਹਾਦਰਪੁਰ, ਬਾਜ਼ ਸਿੰਘ ਰੰਘੜਿਆਲ, ਗੁਲਾਬ ਸਿੰਘ ਖੀਵਾ, ਭੋਲਾ ਸਿੰਘ ਝੱਬਰ, ਬਾਨੀ ਸਿੰਘ ਧਲੇਵਾਂ, ਜਰਨੈਲ ਸਿੰਘ ਮਾਨਸਾ, ਸੁਖਵੀਰ ਸਿੰਘ ਖ਼ਾਰਾਂ, ਜਗਦੇਵ ਸਿੰਘ ਨੇ ਵੀ ਸੰਬੋਧਨ ਕੀਤਾ।

Advertisement
×