ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਗਰਜੇ ਮਜ਼ਦੂਰ

ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਗਰਜੇ ਮਜ਼ਦੂਰ

ਡੀਸੀ ਦੇ ਦਫ਼ਤਰ ਵਿੱਚ ਮੰਗਾਂ ਦੇ ਹੱਕ ’ਚ ਨਾਅਰੇਬਾਜ਼ੀ ਕਰਦੇ ਹੋਏ ਮਜ਼ਦੂਰ।

ਖੇਤਰੀ ਪ੍ਰਤੀਨਿਧ

ਬਰਨਾਲਾ, 27 ਮਈ

ਜ਼ਿਲ੍ਹਾ ਬਰਨਾਲਾ ਦੀਆਂ ਤਿੰਨ ਖੱਬੇ ਪੱਖੀ ਮਜ਼ਦੂਰ ਜਥੇਬੰਦੀਆਂ ਵੱਲੋਂ ਮਜ਼ਦੂਰਾਂ ਦੀਆਂ ਭਖ਼ਦੀਆਂ ਮੰਗਾਂ ਨੂੰ ਲੈ ਕੇ ਇਥੇ ਕਚਹਿਰੀ ਚੌਕ ਤੋਂ ਰੋਹ ਭਰਪੂਰ ਮਾਰਚ ਕਰਦਿਆਂ ਡੀ.ਸੀ. ਦਫਤਰ ਪੁੱਜ ਕੇ ਰੋਸ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਵੀ ਭੇਜਿਆ ਗਿਆ। ਧਰਨੇ ਦੀ ਪ੍ਰਧਾਨਗੀ ਸ਼ਿੰਦਰ ਕੌਰ ਹਰੀਗੜ੍ਹ, ਅਮਰਜੀਤ ਕੋਈ ਧੌਲਾ, ਪਰਮਜੀਤ ਕੌਰ ਗੁੰਮਟੀ, ਪ੍ਰਕਾਸ਼ ਸਿੰਘ ਸੱਦੋਵਾਲ, ਜੀਤਾ ਸਿੰਘ ਗਰੇਵਾਲ ਤੇ ਸਰਵਨ ਸਿੰਘ ਜੰਗੀਆਣਾ ਨੇ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਦੇ ਸੂਬਾਈ ਆਗੂ ਕਾ. ਗੁਰਪ੍ਰੀਤ ਰੂੜੇਕੇ, ਮਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਦੇ ਖੁਸ਼ੀਆ ਸਿੰਘ, ਦਿਹਾਤੀ ਮਜ਼ਦੂਰ ਸਭਾ ਦੇ ਭੋਲਾ ਸਿੰਘ ਕਲਾਲਮਾਜਰਾ ਨੇ ਕਿਹਾ ਕਿ ਇੱਕ ਪਾਸੇ ਮਹਿੰਗਾਈ, ਬੇਰੁਜ਼ਗਾਰੀ ਨੇ ਮਜ਼ਦੂਰ ਜਮਾਤ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ ਪਰ ਸੂਬੇ ਦੀ ਮਾਨ ਸਰਕਾਰ ਨੇ ਮਜ਼ਦੂਰਾਂ ਨੂੰ ਕੋਈ ਰਾਹਤ ਤਾਂ ਕੀ ਦੇਣੀ ਸੀ ਅਜੇ ਤੱਕ ਉਨ੍ਹਾਂ ਦੇ ਹੱਕ ’ਚ ਮੂੰਹ ਤੱਕ ਨਹੀ ਖੋਲ੍ਹਿਆ। ਦੂਜੇ ਪਾਸੇ ਕਿਸਾਨ ਮਜ਼ਦੂਰਾਂ ਨੂੰ ਮਿਹਨਤ ਦਾ ਮੁੱਲ ਨਹੀਂ ਦੇ ਰਹੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਦਲਿਤ ਆਪਣਾ ਡੰਗਰ ਪਸ਼ੂ ਵੇਚਣ ਲਈ ਮਜ਼ਬੂਰ ਹਨ। ਮਨਰੇਗਾ ਦੇ ਫੰਡਾਂ ਵਿੱਚ ਲਗਾਤਾਰ ਕਟੌਤੀ ਕਾਰਨ ਮਜ਼ਦੂਰਾਂ ਨੂੰ ਕੰਮ ਨਹੀਂ ਮਿਲ ਰਿਹਾ। ਇਸ ਮੌਕੇ ਮੰਗ ਪੱਤਰ ਭੇਜ ਕੇ ਇਕੱਠ ਨੇ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਮਹਿੰਗਾਈ ਮੁਤਾਬਕ ਝੋਨੇ ਦੀ ਲੁਆਈ ਘੱਟੋ ਘੱਟ 6000 ਪ੍ਰਤੀ ਏਕੜ ਦਾ ਤੈਅ ਕੀਤੀ ਜਾਵੇ, ਪੰਚਾਇਤੀ ਜ਼ਮੀਨ ਵਿੱਚੋਂ ਮਜ਼ਦੂਰਾਂ ਦੇ ਹਿੱਸੇ ਦੀ ਜ਼ਮੀਨ ਉਨ੍ਹਾਂ ਨੂੰ ਖੇਤੀ ਲਈ ਦਿੱਤੀ ਜਾਵੇ, ਲੈਂਡ ਸੀਲਿੰਗ ਐਕਟ ਸਖ਼ਤੀ ਨਾਲ ਲਾਗੂ ਕਰਕੇ ਵਾਧੂ ਜ਼ਮੀਨ ਬੇਜ਼ਮੀਨੇ ਮਜ਼ਦੂਰਾਂ ’ਚ ਵੰਡੀ ਜਾਵੇ, ਮਨਰੇਗਾ ਮਜ਼ਦੂਰਾਂ ਨੂੰ ਸਾਲ ’ਚ 200 ਦਿਨ ਕੰਮ ਤੇ 700 ਦਿਹਾੜੀ, ਕੰਮ ਦੇ ਘੰਟੇ 6 ਕੀਤੇ ਜਾਣ, ਲੋੜਬੰਦ ਗਰੀਬ ਪਰਿਵਾਰਾਂ ਦੇ ਰਾਸ਼ਨ ਕਾਰਡ ਬਣਾਏ ਜਾਣ ਆਦਿ। ਆਗੂਆਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪੰਜਾਬ ਦੀਆਂ ਮਜ਼ਦੂਰ ਜਥੇਬੰਦੀਆਂ ਨਾਲ ਫੌਰੀ ਮੀਟਿੰਗ ਕਰਕੇ ਮਜ਼ਦੂਰ ਮੰਗਾਂ ਦਾ ਹੱਲ ਨਾ ਕੱਢਿਆ ਤਾਂ ਜਲਦ ਹੀ ਸੰਘਰਸ਼ੀ ਰੂਪ-ਰੇਖ਼ਾ ਉਲੀਕੀ ਜਾਵੇਗੀ। ਬੁਲਾਰਿਆਂ ਨੇ ਪੰਜਾਬ ਭਰ ਦੇ ਦਲਿਤ ਸਮਾਜ ਤੇ ਮਜ਼ਦੂਰਾਂ ਨੂੰ ਸ਼ਹੀਦ ਭਗਤ ਸਿੰਘ ਤੇ ਭੀਮ ਰਾਓ ਅੰਬੇਦਕਰ ਦੇ ਸੁਪਨਿਆਂ ਦਾ ਸਮਾਜ ਸਿਰਜਣ ਲਈ ਇਕੱਠੇ ਹੋ ਕੇ ਸਘੰਰਸ਼ ਦੇ ਰਾਹ ਪੈਣ ਦਾ ਸੱਦਾ ਦਿੱਤਾ। ਇਸ ਮੌਕੇ ਹਰਚਰਨ ਸਿੰਘ ਰੂੜੇਕੇ, ਕਰਨੈਲ ਸਿੰਘ ਠੀਕਰੀਵਾਲਾ,ਸਾਧੂ ਸਿੰਘ ਛੀਨੀਵਾਲ,ਪਰਮਜੀਤ ਕੌਰ, ਹੈਪੀ ਸਿੰਘ ਛੀਨੀਵਾਲ, ਸਰਬਜੀਤ ਕੌਰ ਧੌਲਾ, ਬਿੱਕਰ ਸਿੰਘ ਕੁਰੜ ਤੇ ਬੇਅੰਤ ਸਿੰਘ ਬਰਨਾਲਾ ਆਦਿ ਆਗੂਆਂ ਨੇ ਸਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All