ਵਰਕਰ ਹੁਣੇ ਤੋਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ: ਮਨਪ੍ਰੀਤ
ਗਿੱਦਡ਼ਬਾਹਾ ਦੇ ਪਿੰਡਾਂ ’ਚ ਪਾਰਟੀ ਵਰਕਰਾਂ ਨਾਲ ਮੀਟਿੰਗ
Advertisement
ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਬਾਦਲ ਨੇ ਅੱਜ ਹਲਕਾ ਗਿੱਦੜਬਾਹਾ ਦੇ ਪਿੰਡਾਂ ਕੋਟਭਾਈ, ਚੋਟੀਆਂ ਅਤੇ ਸਾਹਿਬ ਚੰਦ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਭਾਜਪਾ ਨੂੰ ਬੂਥ ਪੱਧਰ ਤੱਕ ਮਜ਼ਬੂਤੀ ਦੇਣ ਦੀ ਗੱਲ ਕਰਦਿਆਂ ਕਿਹਾ ਕਿ ਪਾਰਟੀ ਵਰਕਰ ਹੁਣੇ ਤੋਂ ਹੀ ਆਪਣੀਆਂ ਡਿਊਟੀਆਂ ਸੰਭਾਲਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ। ਪਿੰਡ ਕੋਟਭਾਈ ਵਿੱਚ ਗੱਲਬਾਤ ਕਰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਜੀਐੱਸਟੀ ਵਿੱਚ ਵੱਡੀ ਕਟੌਤੀ ਕੀਤੀ ਗਈ ਹੈ ਜਿਸ ਨਾਲ ਆਮ ਵਰਤੋਂ ਵਿੱਚ ਆਉਣ ਵਾਲ਼ੀਆਂ ਵਸਤਾਂ ਸਸਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸ ਮੌਕੇ ਬਾਬੂ ਸਿੰਘ ਸਾਬਕਾ ਸਰਪੰਚ, ਹਰਬੰਸ ਸਿੰਘ ਸੱਗੂ ਦਫ਼ਤਰ ਇੰਚਾਰਜ, ਹਰਜੀਤ ਸਿੰਘ ਨੀਲਾ ਮਾਨ, ਪਰਮਜੀਤ ਸਿੰਘ, ਗੁਲਾਬ ਸਿੰਘ, ਮਾਸਟਰ ਤੇਜ ਸਿੰਘ ਚੋਟੀਆਂ, ਬਲਦੇਵ ਸਿੰਘ ਮੈਂਬਰ ਸਾਹਿਬ ਚੰਦ, ਰਣਜੀਤ ਸਿੰਘ ਗੁਰੂਸਰ, ਪੱਪੀ ਚਹਿਲ, ਸਰਵਣ ਸਿੰਘ, ਰੁਪਿੰਦਰ ਸਮਾਘ ਸਣੇ ਵੱਡੀ ਗਿਣਤੀ ਪਾਰਟੀ ਵਰਕਰ ਹਾਜ਼ਰ ਸਨ।
Advertisement
Advertisement