ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੰਗਾਂ ਨੂੰ ਲੈ ਕੇ ਮਜ਼ਦੂਰਾਂ ਵੱਲੋਂ ਜ਼ਿਲ੍ਹਾ ਸਕੱਤਰੇਤ ਦਾ ਘਿਰਾਓ

ਡਿਪਟੀ ਕਮਿਸ਼ਨਰ ਨੇ ਗੇਟ ’ਤੇ ਆ ਕੇ ਲਿਆ ਮੰਗ ਪੱਤਰ
ਇਕੱਠ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਰਾਜਵਿੰਦਰ ਸਿੰਘ ਰਾਣਾ। -ਫੋਟੋ: ਸੁਰੇਸ਼
Advertisement

ਮਨਰੇਗਾ ਸਕੀਮ ਨਾਲ ਸਬੰਧਤ ਮਜ਼ਦੂਰਾਂ ਦੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਲੈ ਕੇ ਸੈਂਕੜੇ ਮਜ਼ਦੂਰਾਂ ਵੱਲੋਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਦੀ ਅਗਵਾਈ ਹੇਠ ਰੋਹ ਭਰਪੂਰ ਰੈਲੀ ਮਗਰੋਂ ਜ਼ਿਲ੍ਹਾ ਸਕੱਤਰੇਤ ਦਾ ਘਿਰਾਓ ਕੀਤਾ। ਇਸ ਦੌਰਾਨ ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਖੁਦ ਗੇਟ ’ਤੇ ਆ ਕੇ ਮੰਗ ਪੱਤਰ ਲੈਣ ਮਗਰੋਂ ਮੰਗਾਂ ਸਬੰਧੀ ਫੌਰੀ ਲੋੜੀਂਦੀ ਕਾਰਵਾਈ ਦਾ ਭਰੋਸਾ ਦੇਣ ਦਿੱਤਾ ਜਿਸ ਮਗਰੋਂ ਘਿਰਾਓ ਖਤਮ ਕੀਤਾ ਗਿਆ।

ਰੈਲੀ ਨੂੰ ਸੰਬੋਧਨ ਕਰਦਿਆਂ ਲਿਬਰੇਸ਼ਨ ਆਗੂ ਰਾਜਵਿੰਦਰ ਸਿੰਘ ਰਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਕਦੇ ਵੀ ਪੇਂਡੂ ਮਜ਼ਦੂਰਾਂ ਵਿੱਚ ਮੌਜੂਦ ਵਿਆਪਕ ਬੇਰੁਜ਼ਗਾਰੀ ਦੇ ਮੱਦੇਨਜ਼ਰ ਲੱਖਾਂ ਮਜ਼ਦੂਰ ਪਰਿਵਾਰਾਂ ਨੂੰ ਥੋੜ੍ਹੀ ਬਹੁਤੀ ਰਾਹਤ ਦੇਣ ਵਾਲੀ ਮਨਰੇਗਾ ਸਕੀਮ ਨੂੰ ਦਿਲੋਂ ਕਦੇ ਵੀ ਪਸੰਦ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮਨਰੇਗਾ ਤਹਿਤ ਰੁਜ਼ਗਾਰ ਮੰਗਣ ਵਾਲਿਆਂ ਦੀ ਲਗਾਤਾਰ ਵੱਧਦੀ ਗਿਣਤੀ ਤੇ ਵਧਦੀ ਮਹਿੰਗਾਈ ਦੇ ਮੱਦੇਨਜ਼ਰ ਇਸ ਸਕੀਮ ਦੇ ਬਜਟ ਵਿੱਚ ਬਣਦਾ ਵਾਧਾ ਕਰਨ ਦੀ ਬਜਾਏ, ਅਮਲੀ ਤੌਰ ’ਤੇ ਕੇਂਦਰ ਬਜਟ ਵਿੱਚ ਕਟੌਤੀ ਕੀਤੀ ਜਾ ਰਹੀ ਹੈ। ਉਨ੍ਹਾਂ ਮਨਰੇਗਾ ਦੀ ਦਿਹਾੜੀ ਇਕ ਹਜ਼ਾਰ ਰੁਪਏ ਕਰਨ ਤੇ ਸਾਲ ’ਚ 200 ਦਿਨ ਕੰਮ ਦੇਣ, ਮਨਰੇਗਾ ਦੇ ਕੰਮਾਂ ’ਚ ਠੇਕੇਦਾਰਾਂ ਦੇ ਦਾਖ਼ਲੇ ’ਤੇ ਸਖ਼ਤ ਰੋਕ ਲਾਉਣ, ਬੁਢਾਪਾ ਪੈਨਸ਼ਨ ਲਈ ਉਮਰ ਦੀ ਹੱਦ ਘਟਾ ਕੇ ਸਰਕਾਰੀ ਕਰਮਚਾਰੀਆਂ ਵਾਂਗ 58 ਸਾਲ ਕਰਨ ਅਤੇ ਬੁਢਾਪਾ ਵਿਧਵਾ ਤੇ ਅੰਗਹੀਣ ਪੈਨਸ਼ਨ ਦੀ ਰਕਮ ਵਧਾ ਕੇ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ, ਛੋਟੀ ਕਿਸਾਨੀ ਦੇ ਖੇਤੀ ਦੇ ਕੰਮਾਂ ਨੂੰ ਮਨਰੇਗਾ ਵਿੱਚ ਸ਼ਾਮਲ ਕਰਨ ਦਾ ਨੋਟੀਫ਼ਕਿੇਸ਼ਨ ਜਾਰੀ ਕਰਨ, ਪੰਚਾਇਤਾਂ ਤੋਂ ਫ਼ਸਲਾਂ ਤੇ ਰਹਿੰਦ-ਖੂਹੰਦ ਦੀ ਸੰਭਾਲ ਲਈ ਲੋੜੀਂਦੇ ਮਜ਼ਦੂਰਾਂ ਦੀ ਲੋੜ ਬਾਰੇ ਡਿਮਾਂਡ ਮੰਗਵਾਉਣ, ਮਨਰੇਗਾ ਮੇਟਾਂ ਨੂੰ ਪੱਕਾ ਕਰਨ, ਮਨਰੇਗਾ ਮਜ਼ਦੂਰਾਂ ਦੀ ਹਾਜ਼ਰੀ ਕੰਮ ਵਾਲੀ ਥਾਂ ਜਾਂ ਪਿੰਡ ਦੇ ਨੇੜੇ ਲਾਉਣ ਦੀ ਮੰਗ ਕੀਤੀ।

Advertisement

ਇਸ ਮੌਕੇ ਬਲਵਿੰਦਰ ਸਿੰਘ ਘਰਾਂਗਣਾਂ, ਗੁਰਸੇਵਕ ਸਿੰਘ ਮਾਨ, ਭੋਲਾ ਸਿੰਘ ਗੁੜੱਦੀ, ਤਰਸੇਮ ਸਿੰਘ, ਹਰਚਰਨ ਸਿੰਘ ਰਾਏਕੋਟ, ਸੁਖਵਿੰਦਰ ਸਿੰਘ, ਅੰਮ੍ਰਿਤਪਾਲ ਕੌਰ, ਰਾਜ ਸਿੰਘ ਉੱਭਾ, ਰਣਜੀਤ ਸਿੰਘ ਅਕਲੀਆ, ਸਤਪਾਲ ਭੈਣੀ ਨੇ ਵੀ ਸੰਬੋਧਨ ਕੀਤਾ।

 

ਏਡੀਸੀ ਦਫ਼ਤਰ ਅੱਗੇ ਧਰਨਾ ਜਾਰੀ

ਇਸੇ ਦੌਰਾਨ ਵੱਖਰੇ ਤੌਰ ’ਤੇ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਦੀ ਅਗਵਾਈ ਹੇਠ ਮਨਰੇਗਾ ਕੰਮ ਬੰਦ ਕਰਨ ਖਿਲਾਫ਼ ਚੱਲ ਰਿਹਾ ਪੱਕਾ ਮੋਰਚਾ ਤੀਜੇ ਦਿਨ ਵੀ ਜਾਰੀ ਰਿਹਾ। ਧਰਨਾ ਦੌਰਾਨ ਏਡੀਸੀ ਦਫ਼ਤਰ ਤੋਂ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਤੱਕ ਮਨਰੇਗਾ ਬਚਾਓ, ਮਜ਼ਦੂਰ ਬਚਾਓ ਮਾਰਚ ਕੀਤਾ। ਸੂਬਾ ਪ੍ਰਧਾਨ ਭਗਵੰਤ ਸਮਾਓਂ ਨੇ ਐਲਾਨ ਕੀਤਾ ਕਿ ਜਿੰਨਾ ਚਿਰ ਤੱਕ ਮਨਰੇਗਾ ਮਜ਼ਦੂਰਾਂ ਨੂੰ ਇਨਸਾਫ਼ ਨਹੀਂ ਮਿਲਦਾ ਇਹ ਪੱਕਾ ਮੋਰਚਾ ਜਾਰੀ ਰਹੇਗਾ।

Advertisement