ਮੰਡੀ ਘੁਬਾਇਆ: ਪਿੰਡ ਚੱਕ ਰੁੰਮ ਵਾਲਾ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਵਾਂ ਦੀ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਬੀਰ ਬੱਲ ਅਤੇ ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਗੋਪਾਲ ਕ੍ਰਿਸ਼ਨ ਵਿਸ਼ੇਸ਼ ਤੌਰ ’ਤੇ ਪਹੁੰਚੇ। ਅਧਿਆਪਕਾਂ ਵੱਲੋਂ ਵਰਕਸ਼ਾਪ ਕਰਾਉਣ ਦਾ ਮੁੱਖ ਮਕਸਦ ਬੱਚਿਆਂ ਦੀਆਂ ਮਾਵਾਂ ਨੂੰ ਸਿੱਖਿਆ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਵੱਖ-ਵੱਖ ਗਤੀਵਿਧੀਆਂ ਕਰਾਵਾਈਆਂ ਗਈਆਂ, ਜਿਨ੍ਹਾਂ ਵਿੱਚੋਂ ਜੇਤੂ ਮਾਵਾਂ ਨੂੰ ਸਨਮਾਨ ਚਿੰਨ੍ਹ ਭੇਟ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਬੀਰ ਸਿੰਘ ਬੱਲ ਕੀਤਾ। ਅਧਿਆਪਕ ਸੁਰਜੀਤ ਸਿੰਘ ਅਤੇ ਸੁਨੀਲ ਕੁਮਾਰ ਨੇ ਦੱਸਿਆ ਕਿ ਸਕੂਲਾਂ ਵਿੱਚ ਅਜਿਹੀਆਂ ਗਤੀਵਿਧੀਆਂ ਨੂੰ ਲੈ ਕੇ ਬੱਚਿਆਂ ਦੀ ਗਿਣਤੀ ਵਧੀ ਹੈ। -ਪੱਤਰ ਪ੍ਰੇਰਕ