ਪੱਤਰ ਪ੍ਰੇਰਕ
ਰਾਮਾਂ ਮੰਡੀ, 23 ਅਕਤੂਬਰ
ਪੰਜਾਬ ਇੰਡਸਟਰੀਅਲ ਸੇਫਟੀ ਕੌਂਸਲ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖਾਨੇ ਵਿਚ ਦੋ ਦਿਨਾ ਪ੍ਰੋਗਰਾਮ ਕਰਵਾਇਆ ਗਿਆ। ਉਦਯੋਗਿਕ ਸਰੱਖਿਆ ਅਤੇ ਕਿੱਤਾਮੁੱਖੀ ਖਤਰੇ ਬਾਰੇ ਦੋ ਦਿਨਾ ਸਿਖਲਾਈ ਪ੍ਰੋਗਰਾਮ ਦੀ ਸਮਾਪਤੀ ਮੌਕੇ ਵਿਸ਼ਾਲ ਸਿੰਗਲਾ ਤੇ ਪ੍ਰਵੀਨ ਕੁਮਾਰ ਥਿੰਦ ਨੇ ਦੱਸਿਆ ਕਿ ਪੰਜਾਬ ਦੀਆਂ ਖ਼ਤਰਨਾਕ ਇਕਾਈਆਂ ਬਠਿੰਡਾ ਜ਼ਿਲ੍ਹੇ ਵਿਚ ਹਨ ਜਦੋਂ ਕਿ ਇਨ੍ਹਾਂ ਵਿੱਚੋਂ 10 ਇਕਾਈਆਂ ਸਭ ਤੋਂ ਵੱਧ ਖਤਰਨਾਕ ਹਨ ਜਿਥੇ ਕਿ 4000 ਤੋਂ ਵੱਧ ਕਾਮੇ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਕੈਮੀਕਲ ਹੈਂਡਲਿੰਗ, ਵੈਲਡਿੰਗ, ਉਚਾਈ ਤੇ ਕੰਮ ਆਦਿ ਦੇ ਹਾਦਸਿਆਂ ਨੂੰ ਰੋਕਣ ਲਈ ਇਨ੍ਹਾਂ ਕਾਮਿਆਂ ਨੂੰ ਨਿਯਮਤ ਸੁਰੱਖਿਆ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ।