ਵਿਸ਼ਵ ਤੰਬਾਕੂ ਵਿਰੋਧ ਦਿਵਸ ਮਨਾਇਆ
ਸਮਰਾਲਾ: ਸਿਵਲ ਸਰਜਨ ਡਾ. ਰਮਨਦੀਪ ਕੌਰ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਤਾਰਕਜੋਤ ਸਿੰਘ ਦੀ ਅਗਵਾਈ ਹੇਠ ਸਮਰਾਲਾ ਵਿੱਚ ਵਿਸ਼ਵ ਤੰਬਾਕੂ ਵਿਰੋਧ ਦਿਵਸ ਮਨਾਇਆ ਗਿਆ। ਇਸ ਦੌਰਾਨ ਡਾਕਟਰ ਤਾਰਕਜੋਤ ਨੇ ਕਿਹਾ ਕਿ ਤੰਬਾਕੂ ਖਾਣ ਨਾਲ ਗਲੇ ਅਤੇ ਮੂੰਹ ਦਾ ਕੈਂਸਰ, ਸਿਗਰਟ ਪੀਣ ਨਾਲ ਦਿਲ ਅਤੇ ਫੇਫੜਿਆਂ ਦੇ ਰੋਗ ਅਤੇ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਨੇੜੇ ਤੰਬਾਕੂ ਵੇਚਣ ਵਾਲਿਆਂ ਪ੍ਰਤੀ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ ਤੇ ਮੌਕੇ ’ਤੇ ਚਲਾਨ ਵੀ ਕੱਟੇ ਜਾਣਗੇ। ਅੱਜ ਸਟਾਫ਼ ਅਤੇ ਹਸਪਤਾਲ ਵਿਚ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਸਹਾਇਕਾਂ ਨੂੰ ਤੰਬਾਕੂ, ਸਿਗਰਟ, ਖੈਣੀ ਅਤੇ ਜ਼ਰਦਾ ਆਦਿ ਨਾ ਖਾਣ ਦੀ ਸੁਹੰ ਚੁਕਵਾਈ ਗਈ। ਇਸ ਮੌਕੇ ਡਾ. ਕਰਨਵੀਰ ਸਿੰਘ ਨੋਡਲ ਅਫ਼ਸਰ ਤੰਬਾਕੂ ਕੰਟਰੋਲ, ਡਾ. ਪ੍ਰਭਜੋਤ ਸਿੰਘ, ਡਾ. ਲਖਵਿੰਦਰ ਸਿੰਘ, ਡਾ. ਗੁਰਿੰਦਰ ਕੌਰ, ਰਸ਼ਪਿੰਦਰ ਕੌਰ, ਪ੍ਰਿੰਸ, ਰਾਕੇਸ਼ ਕੁਮਾਰ, ਗੁਰਦੀਪ ਸਿੰਘ ਅਤੇ ਸੁਖਵਿੰਦਰ ਸਿੰਘ ਕੌਂਸਲਰ ਅਤੇ ਸਮੂਹ ਸਟਾਫ ਹਾਜ਼ਰ ਸਨ। -ਪੱਤਰ ਪ੍ਰੇਰਕ