ਸਕੂਲ ’ਚ ਵਿਸ਼ਵ ਆਬਾਦੀ ਦਿਵਸ ਮਨਾਇਆ
ਭਾਈ ਰੂਪਾ: ਹਰਗੋਬਿੰਦ ਪਬਲਿਕ ਸਕੂਲ ਕਾਂਗੜ ’ਚ ਪ੍ਰਿੰਸੀਪਲ ਸੋਨੂ ਕੁਮਾਰ ਕਾਂਗੜ ਦੀ ਅਗਵਾਈ ਹੇਠ ਸਕੂਲ ਸਟਾਫ ਤੇ ਬੱਚਿਆਂ ਵੱਲੋਂ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਅਧਿਆਪਕਾ ਤਰਨਵੀਰ ਕੌਰ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਸੰਘ ਨੇ 11 ਜੁਲਾਈ 1989 ਨੂੰ ਇਹ ਦਿਵਸ...
Advertisement
ਭਾਈ ਰੂਪਾ: ਹਰਗੋਬਿੰਦ ਪਬਲਿਕ ਸਕੂਲ ਕਾਂਗੜ ’ਚ ਪ੍ਰਿੰਸੀਪਲ ਸੋਨੂ ਕੁਮਾਰ ਕਾਂਗੜ ਦੀ ਅਗਵਾਈ ਹੇਠ ਸਕੂਲ ਸਟਾਫ ਤੇ ਬੱਚਿਆਂ ਵੱਲੋਂ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਅਧਿਆਪਕਾ ਤਰਨਵੀਰ ਕੌਰ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਸੰਘ ਨੇ 11 ਜੁਲਾਈ 1989 ਨੂੰ ਇਹ ਦਿਵਸ ਮਨਾਉਣ ਦਾ ਐਲਾਨ ਕੀਤਾ ਸੀ। ਪ੍ਰਿੰਸੀਪਲ ਸੋਨੂ ਕੁਮਾਰ ਕਾਂਗੜ ਨੇ ਕਿਹਾ ਕਿ ਦੇਸ਼ ਦੀ ਵੱਧ ਰਹੀ ਆਬਾਦੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਕੂਲ ਦੇ ਬੱਚਿਆਂ ਨੇ ਆਬਾਦੀ ਦਿਵਸ ਬਾਰੇ ਕਵਿਤਾਵਾਂ ਪੇਸ਼ ਕੀਤੀਆਂ। ਇਸ ਮੌਕੇ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗਗਨਦੀਪ ਕੌਰ, ਗੁਰਪ੍ਰੀਤ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਅੰਤਪ੍ਰੀਤ ਕੌਰ, ਅਮਨਦੀਪ ਕੌਰ, ਜਸਪ੍ਰੀਤ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ ਤੇ ਦਵਿੰਦਰ ਕੁਮਾਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement