ਕਰੋਨਾ ਦਾ ਕਹਿਰ; ਬਰਨਾਲਾ, ਫਾਜ਼ਿਲਕਾ ਤੇ ਫਰੀਦਕੋਟ ’ਚ 36 ਨਵੇਂ ਮਾਮਲੇ

ਕਰੋਨਾ ਦਾ ਕਹਿਰ; ਬਰਨਾਲਾ, ਫਾਜ਼ਿਲਕਾ ਤੇ ਫਰੀਦਕੋਟ ’ਚ 36 ਨਵੇਂ ਮਾਮਲੇ

ਫਰੀਦਕੋਟ ਵਿੱਚ ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈਂਦੇ ਹੋਏ ਸਿਹਤ ਮੁਲਾਜ਼ਮ।

ਰਵਿੰਦਰ ਰਵੀ
ਬਰਨਾਲਾ, 2 ਅਗਸਤ

ਇੱਥੇ ਅੱਜ ਕਰੋਨਾ ਦੇ 15 ਨਵੇਂ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਕਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 178 ਹੋ ਗਈ ਹੈ ਜਦਕਿ 669 ਮਰੀਜ਼ਾਂ ਦੇ ਲਏ ਨਮੂਨਿਆਂ ਦੀ ਜਾਂਚ ਰਿਪੋਰਟ ਆਉਣੀ ਬਾਕੀ ਹੈ। ਸਿਹਤ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ 15 ਮਰੀਜ਼ਾਂ ਦੀ ਆਈ ਰਿਪੋਰਟ ਪਾਜ਼ੇਟਿਵ ‘ਚ ਤਿੰਨ ਕੈਦੀ ਵੀ ਸ਼ਾਮਲ ਹਨ। ਆਸਥਾ ਕਲੋਨੀ­, ਲੱਖੀ ਕਲੋਨੀ­, ਹੰਡਿਆਇਆ ਬਾਜ਼ਾਰ­, ਸ਼ਕਤੀ ਨਗਰ­, ਫਰਵਾਹੀ ਬਾਜ਼ਾਰ­, ਢਿੱਲੋਂ ਨਗਰ­, ਜੀਤਾ ਸਿੰਘ ਨਗਰ­ ਐਸਏਐਸ ਨਗਰ ਤੋਂ ਇਲਾਵਾ ਪਿੰਡਾਂ ‘ਚ ਕਰੋਨਾ ਨੇ ਆਪਣੇ ਪੈਰ ਪਸਾਰ ਲਏ ਹਨ।

ਫਾਜ਼ਿਲਕਾ (ਪਰਮਜੀਤ ਸਿੰਘ): ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 16 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਉਨ੍ਹਾਂ ਦੱਸਿਆ ਕਿ ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵੱਲੋਂ ਘਰਾਂ ਵਿੱਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿੱਚ 7 ਨਵੇਂ ਪਾਜ਼ੇਟਿਵ ਕੇਸ ਆਏ ਹਨ ਜਿਨਾਂ ਵਿੱਚੋਂ 4 ਕੇਸ ਫ਼ਾਜ਼ਿਲਕਾ, 2 ਕੇਸ ਅਬੋਹਰ ਅਤੇ 1 ਜਲਾਲਾਬਾਦ ਖੇਤਰ ਨਾਲ ਸਬੰਧਤ ਹਨ। ਉਨਾਂ ਦੱਸਿਆ ਕਿ 7 ਨਵੇਂ ਕੇਸ ਆਉਣ ਨਾਲ ਜ਼ਿਲੇ ਅੰਦਰ 108 ਕੇਸ ਐਕਟਿਵ ਹੋ ਗਏ ਹਨ।

ਫਰੀਦਕੋਟ (ਜਸਵੰਤ ਜੱਸ): ਫਰੀਦਕੋਟ ਜ਼ਿਲ੍ਹੇ ਵਿੱਚ 14 ਹੋਰ ਕਰੋਨਾ ਕੇਸਾਂ ਦੀ ਪੁਸ਼ਟੀ ਹੋਈ ਹੈ ਜਿਸ ਨਾਲ ਹੁਣ ਜ਼ਿਲ੍ਹੇ ਵਿੱਚ ਕਰੋਨਾ ਦੇ ਐਕਟਿਵ ਕੇਸ 624 ਹੋ ਗਏ ਹਨ। ਸਿਵਲ ਸਰਜਨ ਡਾ.ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿੱਚ 14 ਵਿਅਕਤੀਆਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਹੈ ਜਿਨ੍ਹਾਂ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਮੈਡੀਸਨ ਵਿਭਾਗ ਦੇ 2 ਡਾਕਟਰ, ਸਿਵਲ ਹਸਪਤਾਲ ਫਰੀਦਕੋਟ ਦੇ 3 ਹੈਲਥ ਕੇਅਰ ਵਰਕਰ, ਸਿੱਖਾਂਵਾਲਾ ਰੋਡ ਕੋਟਕਪੂਰਾ ਦੇ ਪਹਿਲਾਂ ਆਏ ਕਰੋਨਾ ਪਾਜ਼ੀਟਿਵ ਦੇ ਸੰਪਰਕ ਵਿੱਚ ਆਏ 4 ਵਿਅਕਤੀ, ਹਰੀਨੌ ਰੋਡ ਨੇੜੇ ਰੇਲਵੇ ਫਾਟਕ 2 ਕੇਸ, ਬਾਹਮਣਵਾਲਾ ਰੋਡ ਤੋਂ 1 ਵਿਅਕਤੀ, ਕੋਟਕਪੂਰਾ ਦੇ ਸਿਵਲ ਹਸਪਤਾਲ ਨਾਲ ਸਬੰਧਤ ਆਸ਼ਾ ਵਰਕਰ ਅਤੇ ਪਿੰਡ ਝੱਖੜਵਾਲਾ ਦਾ ਵਿਅਕਤੀ ਸ਼ਾਮਿਲ ਹੈ।

ਸਿਰਸਾ ’ਚ ਕਰੋਨਾ ਕਾਰਨ ਪੰਜਵੀਂ ਮੌਤ

ਸਿਰਸਾ (ਪ੍ਰਭੂ ਦਿਆਲ): ਸਿਰਸਾ ਜ਼ਿਲ੍ਹੇ ਦੇ ਪਿੰਡ ਬੁਰਜ ਭੰਗੂ ’ਚ ਕਰੋਨਾ ਨਾਲ ਇਕ ਹੋਰ ਵਿਅਕਤੀ ਦੀ ਮੌਤ ਹੋਣ ਨਾਲ ਜ਼ਿਲ੍ਹੇ ਵਿੱਚ ਮੌਤਾਂ ਦਾ ਅੰਕੜਾ ਪੰਜ ਹੋ ਗਿਆ ਹੈ। ਜ਼ਿਲ੍ਹੇ ਵਿੱਚ ਚਾਰ ਬੱਚਿਆਂ ਸਮੇਤ 19 ਨਵੇਂ ਮਾਮਲੇ ਆਉਣ ਨਾਲ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 419 ’ਤੇ ਪੁੱਜ ਗਿਆ ਹੈ ਜਦੋਂਕਿ 252 ਵਿਅਕਤੀ ਸਿਹਤਯਾਬ ਵੀ ਹੋਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਸੁਰਿੰਦਰ ਨੈਨ ਨੇ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All