ਕਾਲਜ ਵਿੱਚ ਪਹਿਲਵਾਨ ਸੁਖਦੀਪ ਕੌਰ ਦਾ ਸਨਮਾਨ
ਭਗਤਾ ਭਾਈ ਵਿੱਚ ਕਰਵਾਏ ਸੂਬਾਈ ਮਹਿਲਾ ਕੁਸ਼ਤੀ ਮੁਕਾਬਲੇ ਵਿੱਚ ਸਰਕਾਰੀ ਕਾਲਜ ਹੁਸਨਰ ਦੀ ਵਿਦਿਆਰਥਣ ਸੁਖਦੀਪ ਕੌਰ ਨੇ 50 ਕਿਲੋਗ੍ਰਾਮ ਭਾਰ ਵਰਗ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਕਾਲਜ ਦੀ ਪ੍ਰਿੰਸੀਪਲ ਡਾ. ਜਯੋਤਸਨਾ ਸਿੰਗਲਾ ਨੇ ਸੁਖਦੀਪ ਕੌਰ ਨੂੰ ਜਿੱਤ ਲਈ ਵਧਾਈ...
Advertisement
ਭਗਤਾ ਭਾਈ ਵਿੱਚ ਕਰਵਾਏ ਸੂਬਾਈ ਮਹਿਲਾ ਕੁਸ਼ਤੀ ਮੁਕਾਬਲੇ ਵਿੱਚ ਸਰਕਾਰੀ ਕਾਲਜ ਹੁਸਨਰ ਦੀ ਵਿਦਿਆਰਥਣ ਸੁਖਦੀਪ ਕੌਰ ਨੇ 50 ਕਿਲੋਗ੍ਰਾਮ ਭਾਰ ਵਰਗ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਕਾਲਜ ਦੀ ਪ੍ਰਿੰਸੀਪਲ ਡਾ. ਜਯੋਤਸਨਾ ਸਿੰਗਲਾ ਨੇ ਸੁਖਦੀਪ ਕੌਰ ਨੂੰ ਜਿੱਤ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਫਲਤਾ ਕਾਲਜ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਸੁਖਦੀਪ ਨੇ ਆਪਣੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਨਾਲ ਇਹ ਉਪਲਬਧੀ ਹਾਸਲ ਕੀਤੀ ਹੈ। ਇੰਚਾਰਜ ਪ੍ਰੋ. ਗੁਰਦਲਜੀਤ ਸਿੰਘ ਅਤੇ ਕਾਲਜ ਦੇ ਸਟਾਫ ਨੇ ਸੁਖਦੀਪ ਕੌਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਨੇ ਕਿਹਾ ਕਿ ਇਸ ਸਫ਼ਲਤਾ ਵਿੱਚ ਉਸ ਦੇ ਕੋਚ ਨੀਰਜ ਸ਼ਰਮਾ ਦਾ ਵੀ ਮੁੱਖ ਯੋਗਦਾਨ ਰਿਹਾ ਹੈ।
Advertisement
Advertisement
