ਭਗਤਾ ਭਾਈ: ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਅਧਿਆਪਕਾ ਅਮਨਦੀਪ ਕੌਰ ਦੀ ਦੇਖ-ਰੇਖ ਹੇਠ ਵਿਸ਼ਵ ਯੋਗ ਦਿਵਸ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਆਸਣ ਕੀਤੇ ਗਏ। ਡੀਪੀ ਅਧਿਆਪਕ ਸਮਸ਼ੇਰ ਸਿੰਘ ਨੇ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਸ਼ਵ ਯੋਗ ਦਿਵਸ ਪਹਿਲੀ ਵਾਰ 21 ਜੂਨ 2015 ਨੂੰ ਪੂਰੀ ਦੁਨੀਆਂ ਵਿੱਚ ਮਨਾਇਆ ਗਿਆ ਸੀ। ਸਕੂਲ ਦੇ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਬੱਚਿਆਂ ਅਤੇ ਅਧਿਆਪਕਾਂ ਨੂੰ ਹਰ ਰੋਜ਼ ਯੋਗ ਤੇ ਸੈਰ ਕਰਨ ਦੀ ਪ੍ਰੇਰਨਾ ਦਿੱਤੀ। -ਪੱਤਰ ਪ੍ਰੇਰਕ