ਬੱਚਿਆਂ ਨੇ ਹੜ੍ਹ ਪੀੜਤਾਂ ਲਈ ਜੋੜੇ 30 ਹਜ਼ਾਰ ਰੁਪਏ
ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹੁਣ ਦਾਨੀ ਪੁਰਸ਼ ਅੱਗੇ ਆਉਣ ਲੱਗੇ ਹਨ। ਮਿਸ਼ਨ ਚੜ੍ਹਦੀਕਲਾ ਤਹਿਤ ਡੀ ਸੀ ਦਫ਼ਤਰ ਕਰਮਚਾਰੀ ਯੂਨੀਅਨ ਮਾਨਸਾ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਡਿਪਟੀ ਕਮਿਸ਼ਨਰ ਮਾਨਸਾ ਨੂੰ 1 ਲੱਖ 75 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ, ਜਦਕਿ...
Advertisement
ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹੁਣ ਦਾਨੀ ਪੁਰਸ਼ ਅੱਗੇ ਆਉਣ ਲੱਗੇ ਹਨ। ਮਿਸ਼ਨ ਚੜ੍ਹਦੀਕਲਾ ਤਹਿਤ ਡੀ ਸੀ ਦਫ਼ਤਰ ਕਰਮਚਾਰੀ ਯੂਨੀਅਨ ਮਾਨਸਾ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਡਿਪਟੀ ਕਮਿਸ਼ਨਰ ਮਾਨਸਾ ਨੂੰ 1 ਲੱਖ 75 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ, ਜਦਕਿ ਜੀ ਜੀ ਐੱਸ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲੀ ਦੇ ਛੋਟੇ-ਛੋਟੇ ਬੱਚਿਆਂ ਨੇ ਆਪਣੇ ਅਧਿਆਪਕਾਂ ਨੂੰ ਨਾਲ ਲੈ ਕੇ 30 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਮੁੱਖ ਮੰਤਰੀ ਪੰਜਾਬ ਰਿਲੀਫ਼ ਫੰਡ ਦੇ ਨਾਮ ’ਤੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਬੱਚਿਆਂ ਦੇ ਇਸ ਨੇਕ ਉਪਰਾਲੇ ਦੀ ਸਰਾਹਨਾ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਕਿਹਾ ਕਿ ਕਿਸੇ ਦੀ ਸਹਾਇਤਾ ਕਰਨ ਲਈ ਉਮਰ ਜਾਂ ਪੈਸਾ ਨਹੀਂ, ਸਗੋਂ ਵੱਡਾ ਜਿਗਰ ਅਤੇ ਘਰ ਦੇ ਸੰਸਕਾਰ ਅਹਿਮ ਹੁੰਦੇ ਹਨ। ਇਸ ਮੌਕੇ ਪ੍ਰੰਸੀਪਲ ਡਾ. ਵਿਨੈ ਕੁਮਾਰੀ, ਇਕਬਾਲ ਸਿੰਘ, ਬਲਵਿੰਦਰ ਸਿੰਘ, ਨਮਨ ਕੁਮਾਰ, ਗੁਰਪ੍ਰੀਤ ਕੌਰ ਅਤੇ ਵਿਦਿਆਰਥੀ ਵੀ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement
×