ਪੱਤਰ ਪ੍ਰੇਰਕ
ਅਬੋਹਰ, 2 ਨਵੰਬਰ
ਲੰਘੀ ਰਾਤ ਕਰੀਬ 2 ਵਜੇ ਅਬੋਹਰ ਸ੍ਰੀ ਗੰਗਾਨਗਰ ਰੇਲਵੇ ਟਰੈਕ ’ਤੇ ਪਿੰਡ ਹਰੀਪੁਰਾ ਨੇੜੇ ਇਕ 20 ਸਾਲਾ ਨੌਜਵਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮਿ੍ਰਤਕ ਦੀ ਪਛਾਣ ਨਹੀਂ ਹੋ ਸਕੀ। ਘਟਨਾ ਦਾ ਪਤਾ ਲੱਗਦਿਆਂ ਹੀ ਜੀਆਰਪੀ ਦੇ ਭਜਨ ਲਾਲ ਅਤੇ ਵਧਾਵਾ ਸਿੰਘ ਮੌਕੇ ’ਤੇ ਪਹੁੰਚੇ ਅਤੇ ਜਾਂਚ ਤੋਂ ਬਾਅਦ ਨਰ ਸੇਵਾ ਨਰਾਇਣ ਸੇਵਾ ਸੰਸਥਾ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਸੀ। ਜੀਆਰਪੀ ਵੱਲੋਂ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।