ਪੱਤਰ ਪ੍ਰੇਰਕ
ਹੰਡਿਆਇਆ, 4 ਜੁਲਾਈ
ਇਥੋਂ ਦੇ ਸ਼ਮਸ਼ਾਨਘਾਟ ’ਚੋਂ ਬੀਤੇ ਦਿਨੀਂ ਇੱਕ ਨੌਜਵਾਨ ਦੀ ਮਿਲੀ ਲਾਸ਼ ਮਾਮਲੇ ਵਿੱਚ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮ੍ਰਿਤਕ ਦੀ ਸ਼ਨਾਖ਼ਤ ਗਗਨਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਸਮਰਾ ਪੱਤੀ, ਪੱਖੋ ਕਲਾਂ ਵਜੋਂ ਹੋਈ ਹੈ। ਪੁਲੀਸ ਅਨੁਸਾਰ ਗਗਨਦੀਪ ਨੂੰ ਉਸ ਦੇ ਦੋ ਦੋਸਤ ਗੁਰਸੇਵਕ ਸਿੰਘ ਉਰਫ ਕਾਲਾ ਅਤੇ ਰੂਪ ਸਿੰਘ ਪੁੱਤਰ ਮੇਜਰ ਸਿੰਘ ਪਿੰਡ ਪੱਖੋ ਕਲਾਂ ਤੋਂ ਨਸ਼ੇ ਦਾ ਲਾਲਚ ਦੇ ਕੇ ਸ਼ਮਸ਼ਾਨਘਾਟ ਵਿੱਚ ਲੈ ਗਏ ਤੇ ਉਥੇ ਉਸ ਨੂੰ ਨਸ਼ੇ ਦੀ ਓਵਰਡੋਜ਼ ਦੇ ਦਿੱਤੀ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਵੀ ਨਸ਼ਾ ਕਰਨ ਦੇ ਆਦੀ ਹਨ। ਪੁਲੀਸ ਨੇ ਮ੍ਰਿਤਕ ਦੇ ਪਿਤਾ ਮੇਜਰ ਸਿੰਘ ਦੇ ਬਿਆਨਾਂ ’ਤੇ ਗੁਰਸੇਵਕ ਸਿੰਘ ਉਰਫ ਕਾਲਾ ਪੁੱਤਰ ਦਰਸ਼ਨ ਸਿੰਘ ਵਾਸੀ ਪੱਤੀ ਢਿੱਲੋਂ ,ਪੱਖੋ ਕਲਾਂ ਅਤੇ ਰੂਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਅੱਡਾ ਬਸਤੀ, ਪਿੰਡ ਪੱਖੋ ਕਲਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਆਰੰਭ ਦਿੱਤੀ ਹੈ।