ਨੌਜਵਾਨ ਦੀ ਮੌਤ: ਕੇਸ ਦਰਜ ਕਰਵਾਉਣ ਲਈ ਡੀਐੱਸਪੀ ਦਫ਼ਤਰ ਅੱਗੇ ਧਰਨੇ ’ਤੇ ਬੈਠਾ ਪਿਤਾ

ਨੌਜਵਾਨ ਦੀ ਮੌਤ: ਕੇਸ ਦਰਜ ਕਰਵਾਉਣ ਲਈ ਡੀਐੱਸਪੀ ਦਫ਼ਤਰ ਅੱਗੇ ਧਰਨੇ ’ਤੇ ਬੈਠਾ ਪਿਤਾ

ਟ੍ਰਿਬਿਊਨ ਨਿਊਜ਼ ਸਰਵਿਸ
ਕੋਟਕਪੂਰਾ, 24 ਅਕਤੂਬਰ

ਸ਼ਹਿਰੀ ਪੁਲੀਸ ਥਾਣੇ ਅੱਗੇ ਇਕ ਪਿਤਾ ਆਪਣੇ ਪੁੱਤਰ ਦੀ ਮੌਤ ਮਗਰੋਂ ਮੁਲਜ਼ਮਾਂ ਖ਼ਿਲਾਫ਼ ਐੱਫਆਈਆਰ ਦਰਜ ਕਰਵਾਉਣ ਲਈ ਧਰਨੇ ’ਤੇ ਬੈਠ ਗਿਆ। ਮਰਹੂਮ ਸਾਹਿਲ ਮਨਚੰਦਾ ਦੇ ਪਿਤਾ ਧਰਮਪਾਲ ਮਨਚੰਦਾ ਨੇ ਮੀਡੀਆ ਨੂੰ ਦੱਸਿਆ ਕਿ ਲੰਘੀ 19 ਅਕਤੂਬਰ ਨੂੰ ਫਿਰੋਜ਼ਪੁਰ ਜੇਲ੍ਹ ’ਚ ਉਸ ਦੇ ਪੁੱਤਰ ਦੀ ਮੌਤ ਹੋ ਗਈ ਸੀ। ਉਸ ਨੇ ਦੋਸ਼ ਲਾਇਆ ਕਿ ਜੇਲ੍ਹ ਪ੍ਰਸ਼ਾਸਨ ਨੇ ਉਸ ਦੇ ਪੁੱਤਰ ਦੀ ਤਬੀਅਤ ਵਿਗੜਨ ’ਤੇ ਉਸ ਦਾ ਇਲਾਜ ਨਹੀਂ ਕਰਵਾਇਆ, ਜਿਸ ਕਰ ਕੇ ਉਸ ਦੀ ਮੌਤ ਹੋ ਗਈ।

ਸਾਹਿਲ ਖ਼ਿਲਾਫ਼ ਉਸ ਦੇ ਸਹੁਰੇ ਪਰਿਵਾਰ ਨੇ ਲੰਘੀ 28 ਜੁਲਾਈ ਨੂੰ ਥਾਣਾ ਸ਼ਹਿਰ ਕੋਟਕਪੂਰਾ ’ਚ ਧਾਰਾ 304,120 ਬੀ ਤਹਿਤ ਕੇਸ ਦਰਜ ਕਰਵਾਇਆ ਸੀ ਅਤੇ ਉਹ ਜੇਲ੍ਹ ਵਿਚ ਬੰਦ ਸੀ। ਪੀੜਤ ਪਰਿਵਾਰ ਅਨੁਸਾਰ ਸਾਹਿਲ ਦੇ ਸਹੁਰੇ ਪਰਿਵਾਰ ਨੇ ਪੈਸੇ ਹੜੱਪਣ ਲਈ ਕੇਸ ਦਰਜ ਕਰਵਾਇਆ ਸੀ ਅਤੇ ਪੁਲੀਸ ਨੇ ਕੇਸ ਰੱਦ ਕਰਨ ਦੀ ਸਿਫਾਰਸ਼ ਕਰ ਦਿੱਤੀ। ਮੌਤ ਤੋਂ ਇਕ ਦਿਨ ਬਾਅਦ ਹੀ ਸਾਹਿਲ ਨੇ ਜੇਲ੍ਹ ਵਿਚੋਂ ਬਾਹਰ ਆਉਣਾ ਸੀ।

ਧਰਮਪਾਲ ਦੇ ਨਾਲ ਪ੍ਰਦਰਸ਼ਨ ਵਿਚ ਸ਼ਾਮਲ ਰਾਹੁਲ ਨੇ ਦੱਸਿਆ ਕਿ ਪਿਛਲੇ ਪੰਜ ਦਿਨਾਂ ਤੋਂ ਪੁਲੀਸ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ। ਜਦੋਂ ਤਕ ਐੱਫਆਈਆਰ ਦਰਜ ਨਹੀਂ ਹੁੰਦੀ, ਉਹ ਇੱਥੇ ਡਟੇ ਰਹਿਣਗੇ। ਮਗਰੋਂ ਡੀਐੱਸਪੀ ਕੋਟਕਪੂਰਾ ਬਲਕਾਰ ਸੰਧੂ ਨੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਡੀਏ ਲੀਗਲ ਦੀ ਰਿਪੋਰਟ ਆਉਣ ’ਤੇ ਉਹ ਉੱਚਿਤ ਕਾਰਵਾਈ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਦੀ ਵਧਾਈ

ਘੱਟ ਗਿਣਤੀ ਭਾਈਚਾਰਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ ਯਕੀਨ ਦਿਵਾ...

ਸ਼ਹਿਰ

View All