ਕਾਰ ਤੇ ਟਰੱਕ ਦੀ ਟੱਕਰ ’ਚ ਨੌਜਵਾਨ ਗੰਭੀਰ ਜ਼ਖ਼ਮੀ
ਇੱਥੋਂ ਦੇ ਪਿੰਡ ਮੱਲੇਕਾ ਨੇੜੇ ਅੱਜ ਇੱਕ ਕਾਰ ਟਰੱਕ ਨਾਲ ਟਕਰਾ ਗਈ। ਇਹ ਟੱਕਰ ਐਨੀ ਜਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਕਾਰ ਚਾਲਕ ਅਮਨ (30) ਵਾਸੀ ਚਿਲਕਣੀ ਢਾਬ ਨੂੰ ਕਾਰ...
Advertisement
ਇੱਥੋਂ ਦੇ ਪਿੰਡ ਮੱਲੇਕਾ ਨੇੜੇ ਅੱਜ ਇੱਕ ਕਾਰ ਟਰੱਕ ਨਾਲ ਟਕਰਾ ਗਈ। ਇਹ ਟੱਕਰ ਐਨੀ ਜਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਕਾਰ ਚਾਲਕ ਅਮਨ (30) ਵਾਸੀ ਚਿਲਕਣੀ ਢਾਬ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਅਮਨ ਦੇ ਹੱਥ ਦੀ ਹੱਡੀ ਟੁੱਟ ਗਈ ਅਤੇ ਸਿਰ ਵਿੱਚ ਸੱਟ ਲੱਗੀ ਹੈ। ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਟੀਮ ਵੀ ਮੌਕੇ ’ਤੇ ਪਹੁੰਚੀ ਅਤੇ ਲੋਕਾਂ ਦੇ ਬਿਆਨ ਦਰਜ ਕੀਤੇ। ਪੁਲੀਸ ਬੁਲਾਰੇ ਨੇ ਦੱਸਿਆ ਕਿ ਚਿਲਕਣੀ ਢਾਬ ਦੇ ਰਹਿਣ ਵਾਲੇ ਅਮਨ ਦੇ ਘਰ ਰਾਤ ਦਾ ਜਾਗਰਣ ਪ੍ਰੋਗਰਾਮ ਸੀ। ਸਵੇਰੇ ਪ੍ਰੋਗਰਾਮ ਖ਼ਤਮ ਹੋਣ ਤੋਂ ਬਾਅਦ ਉਹ ਆਪਣੇ ਰਿਸ਼ਤੇਦਾਰਾਂ ਨੂੰ ਕਾਰ ਰਾਹੀਂ ਸਿਰਸਾ ਬੱਸ ਸਟੈਂਡ ’ਤੇ ਛੱਡ ਕੇ ਵਾਪਸ ਆ ਰਿਹਾ ਸੀ ਕਿ ਪਿੰਡ ਮੱਲੇਕਾ ਦੇ ਨੇੜੇ ਅਮਨ ਨੂੰ ਨੀਂਦ ਆ ਗਈ ਜਿਸ ਕਾਰਨ ਕਾਰ ਬੇਕਾਬੂ ਹੋ ਕੇ ਸੜਕ ਤੋਂ ਉਤਰ ਗਈ ਅਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ।
Advertisement
Advertisement