ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤੇਲ ਟੈਂਕਰ ਦੀ ਫੇਟ ਕਾਰਨ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ

  Accident: ਅਬੋਹਰ ਦੇ ਹਨੂੰਮਾਨਗੜ੍ਹ ਰੋਡ ਓਵਰਬ੍ਰਿਜ ’ਤੇ ਤੇਲ ਟੈਂਕਰ ਦੀ ਫੇਟ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਿਸ ਦੀ ਪਛਾਣ ਕਿੱਕਰਖੇੜਾ ਪਿੰਡ ਦੇ 19 ਸਾਲਾ ਮਨਪਿੰਦਰ ਪੁੱਤਰ ਰਾਜਿੰਦਰ ਵਜੋਂ ਹੋਈ ਹੈ। ਟੈਂਕਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।...
ਸੰਕੇਤਕ ਤਸਵੀਰ।
Advertisement

 

Accident: ਅਬੋਹਰ ਦੇ ਹਨੂੰਮਾਨਗੜ੍ਹ ਰੋਡ ਓਵਰਬ੍ਰਿਜ ’ਤੇ ਤੇਲ ਟੈਂਕਰ ਦੀ ਫੇਟ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ ਜਿਸ ਦੀ ਪਛਾਣ ਕਿੱਕਰਖੇੜਾ ਪਿੰਡ ਦੇ 19 ਸਾਲਾ ਮਨਪਿੰਦਰ ਪੁੱਤਰ ਰਾਜਿੰਦਰ ਵਜੋਂ ਹੋਈ ਹੈ। ਟੈਂਕਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ 'ਤੇ ਸਮਾਜ ਸੇਵੀ ਸੰਸਥਾ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਵਾਲੰਟੀਅਰ ਅਤੇ ਥਾਣਾ ਨੰਬਰ 2 ਦੀ ਪੁਲੀਸ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਬਾਈਕ ਚਕਨਾਚੂਰ ਹੋ ਗਈ ਅਤੇ ਮਲਬਾ ਦੂਰ-ਦੂਰ ਤੱਕ ਖਿੰਡ ਗਿਆ। ਇਸ ਨੌਜਵਾਨ ਦਾ ਸਿਰ ਬੁਰੀ ਤਰ੍ਹਾਂ ਕੁਚਲਿਆ ਗਿਆ।

Advertisement

Advertisement
Show comments