ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 18 ਨਵੰਬਰ
ਇਥੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਿਧਾਨ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਨੇ ਯੂਥ ਅਕਾਲੀ ਦਲ ਸ਼ਹਿਰੀ ਫ਼ਰੀਦਕੋਟ ਜਥੇਬੰਦੀ ਦੇ ਢਾਂਚੇ ਦਾ ਐਲਾਨ ਕੀਤਾ ਹੈ, ਜਿਸ ਵਿਚ ਵੱਡੀ ਗਿਣਤੀ ’ਚ ਨੌਜਵਾਨਾਂ ਨੇ ਭਾਗ ਲਿਆ। ਨੌਜਵਾਨਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਵੀ ਕੀਤਾ ਅਤੇ ਨਵ-ਨਿਯੁਕਤ ਨੌਜਵਾਨ ਆਗੂਆਂ ਦੀ ਹੌਸਲਾ ਅਫ਼ਜਾਈ ਕੀਤੀ। ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਦੱਸਿਆ ਕਿ ਯੂਥ ਸਰਕਲ ਜਥੇਬੰਦੀ ਸ਼ਹਿਰੀ ਫ਼ਰੀਦਕੋਟ ਦਾ ਸਰਪ੍ਰਸਤ ਰਾਕੇਸ਼ ਕੁਮਾਰ ਭਠੇਜਾ, ਪ੍ਰਧਾਨ ਨਰਪ੍ਰੀਤ ਸਿੰਘ, ਸਕੱਤਰ ਜਨਰਲ ਆਕਾਸ਼, ਸ਼ੇਰਬਾਜ਼ ਸਿੰਘ, ਪ੍ਰੈਸ ਇੰਚਾਰਜ ਸੁਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ, ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ, ਕਰਨਜੀਤ ਸਿੰਘ, ਸੰਜੀਵ ਗੁਪਤਾ, ਅੰਗਰੇਜ਼ ਸਿੰਘ, ਨਗਿੰਦਰ ਸਿੰਘ, ਜਸਪ੍ਰੀਤ ਸਿੰਘ, ਮਨਦੀਪ ਸਿੰਘ, ਰਵੀ ਕੁਮਾਰ, ਕਮਲਜੀਤ ਨਰੂਲਾ, ਨਛੱਤਰ ਸਿੰਘ, ਮੀਤ ਪ੍ਰਧਾਨ ਨਵੀਨ ਕੁਮਾਰ, ਅਮਨਦੀਪ ਸਿੰਘ, ਹੋਪਿੰਦਰ ਸਿੰਘ, ਸ਼ੀਤਲ ਸਿੰਘ ਆਦਿ ਨੂੰ ਨਿਯੁਕਤ ਕੀਤਾ ਗਿਆ ਹੈ।