ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੋਟਰਸਾਈਕਲ ਖੋਹ ਕੇ ਭੱਜਣ ਵਾਲੇ ਨੌਜਵਾਨ ਕਾਬੂ

ਇੱਥੋਂ ਨੇੜਲੇ ਪਿੰਡ ਭਿੰਡਰ ਕਲਾਂ ਤੋਂ ਮੋਟਰਸਾਈਕਲ ਖੋਹ ਕੇ ਭੱਜੇ ਨੌਜਵਾਨਾਂ ਨੂੰ ਪਿੰਡ ਦੇ ਲੋਕਾਂ ਨੇ ਪਿੱਛਾ ਕਰ ਕੇ ਪਿੰਡ ਰੌਲੀ ਨੇੜਿਓਂ ਕਾਬੂ ਕਰ ਲਿਆ। ਇਸ ਮੌਕੇ ਰੋਹ ਵਿੱਚ ਆਏ ਲੋਕਾਂ ਨੇ ਮੁਲਜ਼ਮਾਂ ਦੀ ਕੁੱਟ-ਮਾਰ ਕੀਤੀ। ਇਸ ਦੀ ਵੀਡੀਓ ਸੋਸ਼ਲ...
Advertisement

ਇੱਥੋਂ ਨੇੜਲੇ ਪਿੰਡ ਭਿੰਡਰ ਕਲਾਂ ਤੋਂ ਮੋਟਰਸਾਈਕਲ ਖੋਹ ਕੇ ਭੱਜੇ ਨੌਜਵਾਨਾਂ ਨੂੰ ਪਿੰਡ ਦੇ ਲੋਕਾਂ ਨੇ ਪਿੱਛਾ ਕਰ ਕੇ ਪਿੰਡ ਰੌਲੀ ਨੇੜਿਓਂ ਕਾਬੂ ਕਰ ਲਿਆ। ਇਸ ਮੌਕੇ ਰੋਹ ਵਿੱਚ ਆਏ ਲੋਕਾਂ ਨੇ ਮੁਲਜ਼ਮਾਂ ਦੀ ਕੁੱਟ-ਮਾਰ ਕੀਤੀ। ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਡੀਐੱਸਪੀ ਧਰਮਕੋਟ ਰਮਨਦੀਪ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਨਜੋਤ ਸਿੰਘ ਪਿੰਡ ਭਿੰਡਰ ਕਲਾਂ ਦੀ ਬਿਆਨ ’ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ, ਸੁਖਵਿੰਦਰ ਸਿੰਘ, ਜਸ਼ਨ ਅਤੇ ਦਵਿੰਦਰ ਸਿੰਘ ਵਾਸੀ ਬਾਘਾਪੁਰਾਣਾ ਵਜੋਂ ਹੋਈ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋ ਮੁਲਜ਼ਮਾਂ ਮਹਿਕਦੀਪ ਸਿੰਘ ਅਤੇ ਮਵਲਾ ਪਿੰਡ ਜੈ ਸਿੰਘ ਵਾਲਾ ਫ਼ਰਾਰ ਹਨ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਨਜੋਤ ਸਿੰਘ ਨੇ ਦੋਸ਼ ਲਗਾਇਆ ਕਿ ਮੁਲਜ਼ਮ 14 ਅਗਸਤ ਨੂੰ ਦੋ ਮੋਟਰਸਾਈਕਲਾਂ ਉੱਤੇ ਆਏ ਸਨ ਅਤੇ ਵਰਿੰਦਰ ਸਿੰਘ ਤੋਂ ਮੋਟਰਸਾਈਕਲ ਖੋਹ ਲਿਆ। ਉਸ ਨੇ ਜਦੋਂ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸ ਉੱਤੇ ਕਿਰਪਾਨ ਨਾਲ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ, ਇਸ ਦੌਰਾਨ ਲੋਕ ਇਕੱਠੇ ਹੋ ਗਏ ਅਤੇ ਮੁਲਜ਼ਮਾਂ ਦਾ ਪਿੱਛਾ ਕੀਤਾ ਅਤੇ ਪਿੰਡ ਰੌਲੀ ਅਤੇ ਦਾਤਾ ਨੇੜੇ ਤੋਂ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ।

ਇਸ ਮੌਕੇ ਰੋਹ ਵਿੱਚ ਆਏ ਲੋਕਾਂ ਨੇ ਨੌਜਵਾਨਾਂ ਦੀ ਕੁੱਟ-ਮਾਰ ਕੀਤੀ। ਪਿੰਡ ਵਾਸੀਆਂ ਮੁਤਾਬਕ ਉਨ੍ਹਾਂ ਦੇ ਪਿੰਡ ਵਿੱਚ ਇਹ ਮੋਟਰਸਾਈਕਲ ਚੋਰੀ ਕਰਨ ਦੀ ਤੀਜੀ ਘਟਨਾ ਹੈ।

Advertisement

Advertisement