ਧੋਖਾਧੜੀ ਦੇ ਦੋਸ਼ ਹੇਠ ਨੌਜਵਾਨ ਗ੍ਰਿਫ਼ਤਾਰ
ਸਾਈਬਰ ਧੋਖਾਧੜੀ ਦੇ ਮਾਮਲੇ ਵਿੱਚ ਸਿਟੀ ਪੁਲੀਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਿਸਾਰ ਜ਼ਿਲ੍ਹੇ ਦੇ ਪਿੰਡ ਚੂਲੀ ਕਲਾ ਦੇ ਰਹਿਣ ਵਾਲੇ ਰਾਜੇਂਦਰ ਦੇ ਪੁੱਤਰ ਹਨੂੰਮਾਨ ਵਜੋਂ ਕੀਤੀ ਗਈ ਹੈ। ਸਿਟੀ ਥਾਣਾ ਪੁਲੀਸ ਦੇ ਇੰਚਾਰਜ ਸਬ-ਇੰਸਪੈਕਟਰ...
Advertisement
ਸਾਈਬਰ ਧੋਖਾਧੜੀ ਦੇ ਮਾਮਲੇ ਵਿੱਚ ਸਿਟੀ ਪੁਲੀਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਿਸਾਰ ਜ਼ਿਲ੍ਹੇ ਦੇ ਪਿੰਡ ਚੂਲੀ ਕਲਾ ਦੇ ਰਹਿਣ ਵਾਲੇ ਰਾਜੇਂਦਰ ਦੇ ਪੁੱਤਰ ਹਨੂੰਮਾਨ ਵਜੋਂ ਕੀਤੀ ਗਈ ਹੈ।
ਸਿਟੀ ਥਾਣਾ ਪੁਲੀਸ ਦੇ ਇੰਚਾਰਜ ਸਬ-ਇੰਸਪੈਕਟਰ ਸੰਦੀਪ ਕੁਮਾਰ ਨੇ ਦੱਸਿਆ ਕਿ 5 ਅਕਤੂਬਰ, 2025 ਨੂੰ ਸ਼ਿਕਾਇਤਕਰਤਾ ਕਰਨਦੀਪ ਸਿੰਘ ਵਾਸੀ ਪ੍ਰੀਤ ਨਗਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਮੋਬਾਈਲ ਦੀ ਦੁਕਾਨ ਹੈ ਅਤੇ ਬੀਤੇ ਦਿਨੀਂ ਇੱਕ ਅਣਜਾਣ ਨੌਜਵਾਨ ਉਸਦੀ ਦੁਕਾਨ ’ਤੇ ਆਇਆ ਅਤੇ ਉਸ ਨਾਲ ਆਨਲਾਈਨ ਲੈਣ ਦੇਣ ਕਰਦਿਆਂ 5,000 ਦੀ ਠੱਗੀ ਮਾਰ ਲਈ। ਪੁਲੀਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਅਤੇ ਜਾਂਚ ਉਪਰੰਤ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement
Advertisement
Advertisement
×