ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨੌਜਵਾਨ ਹੈਰੋਇਨ ਸਣੇ ਗ੍ਰਿਫ਼ਤਾਰ

ਨਿੱਜੀ ਪੱਤਰ ਪ੍ਰੇਰਕ ਸਿਰਸਾ, 6 ਜਨਵਰੀ ਇਥੇ ਸੀਆਈਏ ਸਟਾਫ ਪੁਲੀਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਜੀਵ ਪੁੱਤਰ ਬਾਬੂ ਸਿੰਘ ਵਾਸੀ ਰਘੁਆਣਾ, ਸਿਰਸਾ ਵਜੋਂ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਪੁਲੀਸ...
Advertisement

ਨਿੱਜੀ ਪੱਤਰ ਪ੍ਰੇਰਕ

ਸਿਰਸਾ, 6 ਜਨਵਰੀ

Advertisement

ਇਥੇ ਸੀਆਈਏ ਸਟਾਫ ਪੁਲੀਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਜੀਵ ਪੁੱਤਰ ਬਾਬੂ ਸਿੰਘ ਵਾਸੀ ਰਘੁਆਣਾ, ਸਿਰਸਾ ਵਜੋਂ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਬੁਲਾਰੇ ਨੇ ਦੱਸਿਆ ਹੈ ਕਿ ਪੁਲੀਸ ਦੀ ਇਕ ਟੀਮ ਸਾਹੂਵਾਲਾ ਏਰੀਏ ’ਚ ਗਸ਼ਤ ਕਰ ਰਹੀ ਸੀ ਤਾਂ ਇਸੇ ਦੌਰਾਨ ਪੈਦਲ ਆਉਂਦੇ ਨੌਜਵਾਨ ਪੁਲੀਸ ਦੀ ਟੀਮ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਕੀਤੀ। ਜਦੋਂ ਉਸ ਨੂੰ ਕਾਬੂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 15 ਗਰਾਮ 10 ਮਿਲੀਗਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Advertisement