ਬਠਿੰਡਾ ਰੇਲਵੇ ਸਟੇਸ਼ਨ ’ਤੇ ਨੌਜਵਾਨ ਵੱਲੋਂ ਖ਼ੁਦਕੁਸ਼ੀ
ਬਠਿੰਡਾ ਰੇਲਵੇ ਸਟੇਸ਼ਨ ਦੇ ਪਲੈਟਫਾਰਮ ਨੰਬਰ ਪੰਜ ’ਤੇ ਅੱਜ ਸਵੇਰੇ ਇੱਕ ਅਣਪਛਾਤੇ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਕਾਰਨ ਰੇਲਵੇ ਸਟੇਸ਼ਨ ’ਤੇ ਲੋਕ ਘਬਰਾ ਗਏ। ਸੂਚਨਾ ਮਿਲਣ ’ਤੇ ਸਮਾਜ ਸੇਵੀ ਸੰਸਥਾ ਸਹਾਰਾ ਵੈਲਫੇਅਰ ਦੀ ਟੀਮ...
Advertisement
ਬਠਿੰਡਾ ਰੇਲਵੇ ਸਟੇਸ਼ਨ ਦੇ ਪਲੈਟਫਾਰਮ ਨੰਬਰ ਪੰਜ ’ਤੇ ਅੱਜ ਸਵੇਰੇ ਇੱਕ ਅਣਪਛਾਤੇ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਕਾਰਨ ਰੇਲਵੇ ਸਟੇਸ਼ਨ ’ਤੇ ਲੋਕ ਘਬਰਾ ਗਏ। ਸੂਚਨਾ ਮਿਲਣ ’ਤੇ ਸਮਾਜ ਸੇਵੀ ਸੰਸਥਾ ਸਹਾਰਾ ਵੈਲਫੇਅਰ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਤੇ ਥਾਣਾ ਜੀਆਰਪੀ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਰੇਲਵੇ ਚੌਕੀ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਬਗੈਰ ਕਮੀਜ਼ ਤੋਂ ਸੀ ਤੇ ਉਸ ਨੇ ਸਿਰਫ਼ ਪੈਂਟ ਪਾਈ ਹੋਈ ਸੀ। ਨੌਜਵਾਨ ਦੀ ਲਾਸ਼ ਕੋਲੋਂ ਕੋਈ ਵੀ ਅਜਿਹੀ ਚੀਜ਼ ਬਰਾਮਦ ਨਹੀਂ ਹੋਈ ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਪੁਲੀਸ ਵੱਲੋਂ ਮ੍ਰਿਤਕ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ। ਸਹਾਰਾ ਟੀਮ ਕਿਹਾ ਕਿ ਪਛਾਣ ਹੋਣ ਤੱਕ ਲਾਸ਼ ਨੂੰ ਮੋਰਚਰੀ ਵਿੱਚ ਸੁਰੱਖਿਅਤ ਰੱਖਿਆ ਗਿਆ ਹੈ।
Advertisement
Advertisement
×