DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੌਜਵਾਨ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ

ਇੱਥੋਂ ਨੇੜਲੇ ਪਿੰਡ ਮੀਰਾ ਸ਼ਾਹਨੂਰ ਵਿੱਚ ਇੱਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਲਈ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (ਕਰੀਬ 30 ਸਾਲ) ਪੁੱਤਰ ਦਰਬਾਰਾ ਸਿੰਘ, ਵਾਸੀ ਮੀਰਾ ਸ਼ਾਹ ਨੂਰ ਨੇ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ...

  • fb
  • twitter
  • whatsapp
  • whatsapp
Advertisement

ਇੱਥੋਂ ਨੇੜਲੇ ਪਿੰਡ ਮੀਰਾ ਸ਼ਾਹਨੂਰ ਵਿੱਚ ਇੱਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਲਈ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (ਕਰੀਬ 30 ਸਾਲ) ਪੁੱਤਰ ਦਰਬਾਰਾ ਸਿੰਘ, ਵਾਸੀ ਮੀਰਾ ਸ਼ਾਹ ਨੂਰ ਨੇ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਗਗਨਦੀਪ ਸਿੰਘ ਦੀ ਉਸਦੇ ਸਹੁਰਾ ਪਰਿਵਾਰ ਵੱਲੋਂ ਲਗਾਤਾਰ ਕੁੱਟਮਾਰ ਕੀਤੀ ਜਾਂਦੀ ਸੀ। ਮ੍ਰਿਤਕ ਗਗਨਦੀਪ ਸਿੰਘ ਦੀ ਪਤਨੀ ਮਨਦੀਪ ਕੌਰ (ਪੁੱਤਰੀ ਮਹਿਲ ਸਿੰਘ) ਵਿਜੀਲੈਂਸ ਵਿਭਾਗ ਵਿੱਚ ਮੁਲਾਜ਼ਮ ਹੈ ਅਤੇ ਉਸਦੇ ਪਿਤਾ ਮਹਿਲ ਸਿੰਘ ਉੱਤੇ ਇਹ ਦੋਸ਼ ਲੱਗੇ ਹਨ। ਜਾਣਕਾਰੀ ਅਨੁਸਾਰ 22 ਫਰਵਰੀ ਨੂੰ ਜ਼ਹਿਰ ਪੀਣ ਤੋਂ ਬਾਅਦ ਗਗਨਦੀਪ ਸਿੰਘ ਨੂੰ ਪਹਿਲਾਂ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਬਾਅਦ ਵਿੱਚ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਰੈਫਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਅੱਜ ਉਸਦੀ ਲਾਸ਼ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਲਿਆਂਦੀ ਗਈ। ਪੁਲੀਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।

Advertisement
Advertisement
×