ਭਗਤਾ ਭਾਈ: ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਕੁਲਦੀਪ ਸਿੰਘ ਨੀਟਾ ਦੀ ਪ੍ਰੇਰਨਾ ਸਦਕਾ ਕਾਂਗਰਸ ਦਾ ਯੂਥ ਆਗੂ ਸਿਕੰਦਰ ਸਿੰਘ ਨਿਉਰ ਆਪਣੇ ਸਾਥੀਆਂ ਤੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ। ਇਸ ਮੌਕੇ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਚੜ੍ਹਤ ਤੋਂ ਅਕਾਲੀ ਦਲ ਤੇ ਕਾਂਗਰਸ ਪਾਰਟੀ ਬੁਖਲਾਹਟ ਵਿੱਚ ਹਨ ਅਤੇ ਇਨ੍ਹਾਂ ਦੋਹਾਂ ਪਾਰਟੀਆਂ ਤੋਂ ਅੱਕੇ ਲੋਕ ਧੜਾ-ਧੜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਨਛੱਤਰ ਸਿੰਘ ਸਿੱਧੂ ਨੇ ਹਲਕਾ ਰਾਮਪੁਰਾ ਫੂਲ ਦੀ ਨੁਹਾਰ ਬਦਲਣ ਲਈ ਬਲਕਾਰ ਸਿੱਧੂ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਇਕਬਾਲ ਸਿੰਘ, ਜਗਸੀਰ ਸਿੰਘ ਜੌਰਜੀਆ, ਬੁੱਧਰਾਮ ਸਿੰਘ, ਹਰਬੰਸ ਸਿੰਘ, ਡੋਗਰ ਸਿੰਘ, ਯੋਧਾ ਸਿੰਘ ਤੇ ਪਲਦੀਪ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ