ਟੈਂਕਰ ਹੇਠ ਆ ਕੇ ਨੌਜਵਾਨ ਦੀ ਮੌਤ
ਇਥੇ ਹਨੂੰਮਾਨਗੜ੍ਹ ਰੋਡ ’ਤੇ ਬੀਤੀ ਦੇਰ ਸ਼ਾਮ ਤੇਲ ਟੈਂਕਰ ਨਾਲ ਹੋਈ ਟੱਕਰ ਵਿੱਚ ਮੋਟਰਸਾਈਕਲ ਚਾਲਕ ਕਿੱਕਰ ਖੇੜਾ ਪਿੰਡ ਦੇ ਰਹਿਣ ਵਾਲੇ 19 ਸਾਲਾ ਮਨਪਿੰਦਰ ਦੀ ਮੌਤ ਹੋ ਗਈ। ਟੈਂਕਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ ’ਤੇ ਸਮਾਜ ਸੇਵੀ...
Advertisement
ਇਥੇ ਹਨੂੰਮਾਨਗੜ੍ਹ ਰੋਡ ’ਤੇ ਬੀਤੀ ਦੇਰ ਸ਼ਾਮ ਤੇਲ ਟੈਂਕਰ ਨਾਲ ਹੋਈ ਟੱਕਰ ਵਿੱਚ ਮੋਟਰਸਾਈਕਲ ਚਾਲਕ ਕਿੱਕਰ ਖੇੜਾ ਪਿੰਡ ਦੇ ਰਹਿਣ ਵਾਲੇ 19 ਸਾਲਾ ਮਨਪਿੰਦਰ ਦੀ ਮੌਤ ਹੋ ਗਈ। ਟੈਂਕਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ ’ਤੇ ਸਮਾਜ ਸੇਵੀ ਸੰਸਥਾ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਵਾਲੰਟੀਅਰ ਅਤੇ ਥਾਣਾ ਨੰਬਰ 2 ਦੀ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਇਸ ਹਾਦਸੇ ’ਚ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਨੌਜਵਾਨ ਦਾ ਸਿਰ ਕੁਚਲਿਆ ਗਿਆ। ਪੁਲੀਸ ਨੇ ਟੈਂਕਰ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
Advertisement
Advertisement