ਤੇਜ਼ ਰਫ਼ਤਾਰ ਕਾਰ ਸਫ਼ੈਦੇ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
ਇਥੇ ਪੰਜਤੂਰ ਮੁੱਖ ਸੜਕ ਉੱਤੇ ਲੰਘੀ ਦੇਰ ਸ਼ਾਮ ਇੱਕ ਕਾਰ ਬੇਕਾਬੂ ਹੋ ਕੇ ਸਫ਼ੈਦੇ ਨਾਲ ਟਕਰਾ ਗਈ ਜਿਸ ਕਾਰਨ ਕਾਰ ਚਾਲਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਵਜੋਂ ਹੋਈ ਹੈ ਜੋ ਪਿੰਡ...
Advertisement
ਇਥੇ ਪੰਜਤੂਰ ਮੁੱਖ ਸੜਕ ਉੱਤੇ ਲੰਘੀ ਦੇਰ ਸ਼ਾਮ ਇੱਕ ਕਾਰ ਬੇਕਾਬੂ ਹੋ ਕੇ ਸਫ਼ੈਦੇ ਨਾਲ ਟਕਰਾ ਗਈ ਜਿਸ ਕਾਰਨ ਕਾਰ ਚਾਲਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਵਜੋਂ ਹੋਈ ਹੈ ਜੋ ਪਿੰਡ ਕੰਨੀਆਂ ਦਾ ਰਹਿਣ ਵਾਲਾ ਸੀ ਅਤੇ ਧਰਮਕੋਟ ਤੋਂ ਪਿੰਡ ਵਾਪਸ ਆ ਰਿਹਾ ਸੀ। ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਗੋਪੀ ਆਪਣੀ ਅਲਟੋ ਕਾਰ ਵਿੱਚ ਧਰਮਕੋਟ ਗਿਆ ਸੀ। ਵਾਪਸੀ ਸਮੇਂ ਉਸ ਦੀ ਤੇਜ਼ ਰਫ਼ਤਾਰ ਕਾਰ ਗੁਰਦੁਆਰਾ ਹਜ਼ੂਰ ਸਾਹਿਬ ਢੋਲੇਵਾਲਾ ਨਜ਼ਦੀਕ ਮੋੜ ’ਤੇ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਖੜ੍ਹੇ ਸਫ਼ੈਦੇ ਦੇ ਦਰੱਖਤ ਨਾਲ ਜਾ ਟਕਰੀ। ਇਸ ਭਿਆਨਕ ਟੱਕਰ ਵਿੱਚ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਨੌਜਵਾਨ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।
Advertisement
Advertisement